Homeਪਟਿਆਲਾ ਅਪਡੇਟਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਗੌਲ ਵਿਖੇ ਆਯੋਜਿਤ

ਗੁਰਦੁਆਰਾ ਪਾਤਸ਼ਾਹੀ ਨੌਂਵੀਂ ਵਿਖੇ ਵੱਡੀ ਗਿਣਤੀ ਸੰਗਤ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਪ੍ਰਾਪਤ ਕੀਤੀ ਰੂਹਾਨੀ ਅਨੁਭੂਤੀ


ਨਾਭਾ, 11 ਨਵੰਬਰ: (ਰਾਜੇਸ਼ ਕੁਮਾਰ) : ਪਿੰਡ ਅਗੌਲ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਂਵੀਂ ਸਾਹਿਬ ਵਿੱਚ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਮੌਕੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਘਰ ਵਿਖੇ ਨਤਮਸਤਕ ਹੋਈ ਅਤੇ ਗੁਰੂ ਸਾਹਿਬ ਦੇ ਉੱਚ ਆਦਰਸ਼ਾਂ ਨੂੰ ਯਾਦ ਕੀਤਾ।

ਇਸ ਧਾਰਮਿਕ ਸਮਾਗਮ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਅਤੇ ਮਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਵੀ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਰਾਗੀ ਜਥਾ ਜਸਪਾਲ ਸਿੰਘ ਨਾਭਾ ਵਾਲੇ ਅਤੇ ਕਾਰ ਸੇਵਾ ਵਾਲੇ ਜਥੇਦਾਰ ਬਾਬਾ ਮੰਗਾ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਬਲੀਦਾਨ ਨਾਲ ਜੋੜਿਆ।

ਬੀ.ਡੀ.ਪੀ.ਓ. ਬਲਜੀਤ ਕੌਰ ਢਿੱਲੋਂ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ ਹੈ। ਇਸ ਮੌਕੇ ਪਿੰਡ ਸਰਪੰਚ ਸੰਦੀਪ ਕੌਰ, ਉਕਾਂਰ ਸਿੰਘ ਅਗੌਲ, ਸਕੱਤਰ ਜਸਵੰਤ ਸਿੰਘ ਰੋਹਟਾ ਸਮੇਤ ਪਿੰਡ ਪੰਚਾਇਤ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਨੇ ਸਮਾਗਮ ਵਿੱਚ ਭਾਗ ਲਿਆ ਅਤੇ ਗੁਰੂ ਘਰ ਵਿਖੇ ਹਾਜ਼ਰੀ ਭਰੀ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments