ਲੁਧਿਆਣਾ : ਕਿਸਾਨ ਜਥੇਬੰਦੀਆਂ ਵੱਲੋਂ ਲੁਧਿਆਣਾ-ਫਿਰੋਜ਼ਪੁਰ (Ludhiana-Firozpur) ਰੋਡ ਜਾਮ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਹਾਈਵੇਅ ’ਤੇ ਬੈਠ ਕੇ ਆਵਾਜਾਈ ਠੱਪ ਕਰ ਦਿੱਤੀ ਹੈ। ਦਰਅਸਲ ਉਨ੍ਹਾਂ ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕੇਂਦਰ ਵੱਲੋਂ ਮੰਨੀਆਂ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਵਿੱਢਣ ਦਾ ਐਲਾਨ ਵੀ ਕੀਤਾ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਲੁਧਿਆਣਾ-ਫ਼ਿਰੋਜ਼ਪੁਰ ਰੋਡ ਜਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਮੋਰਚੇ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ, ਜੋ ਮੋਰਚਾ ਅਸੀਂ ਦਿੱਲੀ ਤੋਂ ਕੱਢਿਆ ਸੀ, ਅੱਜ ਤੋਂ ਮੁੜ ਸ਼ੁਰੂ ਹੋ ਰਿਹਾ ਹੈ। ਹੁਣ ਕਿਸਾਨ ਵੀ ਇਸੇ ਤਰ੍ਹਾਂ ਦਾ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਹਨ ਅਤੇ ਜਲਦੀ ਹੀ ਦਿੱਲੀ ਵੱਲ ਵਧਣਗੇ। ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਖੇਤੀ ਨੀਤੀ ਦਾ ਵੀ ਵਿਰੋਧ ਕੀਤਾ ਹੈ।
ਉਨ੍ਹਾਂ ਪੰਜਾਬ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਕੀਤੇ ਜਾ ਰਹੇ ਧੱਕੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮੌਤ ਨੂੰ ਗੰਭੀਰਤਾ ਨਾਲ ਨਾ ਲੈਣ ਦੀ ਸਰਕਾਰ ਤੋਂ ਸਖ਼ਤ ਨਿਖੇਧੀ ਕਰਦਿਆਂ ਉਨ੍ਹਾਂ ਦੀ ਜਾਨ ਬਚਾਉਣ ਅਤੇ ਮੰਗਾਂ ਦੀ ਪੂਰਤੀ ਲਈ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ।