Homeਪਟਿਆਲਾ ਅਪਡੇਟਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਮਾਪਿਆਂ 'ਤੇ ਕੀਤੀ ਜਾਵੇਗੀ ਪੁਲਿਸ ਕਾਰਵਾਈ :...

ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਮਾਪਿਆਂ ‘ਤੇ ਕੀਤੀ ਜਾਵੇਗੀ ਪੁਲਿਸ ਕਾਰਵਾਈ : ਏ.ਡੀ.ਸੀ.

ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਮਾਪਿਆਂ ‘ਤੇ ਕੀਤੀ ਜਾਵੇਗੀ ਪੁਲਿਸ ਕਾਰਵਾਈ : ਏ.ਡੀ.ਸੀ.

-ਜ਼ਿਲ੍ਹੇ ‘ਚ ਬਾਲ ਮਜ਼ਦੂਰੀ ਰੋਕਣ ਲਈ ਤਿੰਨ ਮਹੀਨੇ ਦੌਰਾਨ ਜ਼ਿਲ੍ਹਾ ਟਾਸਕ ਕੋਰਸ ਨੇ 53 ਥਾਵਾਂ ‘ਤੇ ਕੀਤੀ ਛਾਪੇਮਾਰੀ

-ਚਾਰ ਬੱਚਿਆਂ ਨੂੰ ਭੀਖ ਤੋਂ ਛੁਡਵਾ ਕੇ ਚਿਲਡਰਨ ਹੋਮ ‘ਚ ਪਹੁੰਚਾਇਆ

ਪਟਿਆਲਾ, 24 ਮਾਰਚ:
ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਦੀ ਪ੍ਰਧਾਨਗੀ ਹੇਠ ਅੱਜ ਇਥੇ ਬਾਲ ਮਜ਼ਦੂਰੀ ਐਕਟ ਅਧੀਨ ਜ਼ਿਲ੍ਹਾ ਪੱਧਰ ‘ਤੇ ਬਣਾਈ ਟਾਸਕ ਫੋਰਸ ਦੀ ਬੈਠਕ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ, ਸਹਾਇਕ ਕਮਿਸ਼ਨਰ ਲੇਬਰ ਜਸਬੀਰ ਸਿੰਘ ਖਰੌਡ ਸਮੇਤ ਪੁਲਿਸ, ਉਦਯੋਗ, ਸਿੱਖਿਆ, ਸਿਹਤ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਨੁਮਾਇੰਦੇ ਮੌਜੂਦ ਸਨ।
ਇਸ਼ਾ ਸਿੰਗਲ ਨੇ ਮੀਟਿੰਗ ਦੌਰਾਨ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਮਾਪਿਆਂ ‘ਤੇ 76 ਜੇ.ਜੇ. ਐਕਟ ਤਹਿਤ ਪੁਲਿਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜਨਵਰੀ ਤੋਂ ਮਾਰਚ ਤੱਕ ਜ਼ਿਲ੍ਹਾ ਟਾਸਕ ਫੋਰਸ ਵੱਲੋਂ 53 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ ਤੇ ਚਾਰ ਬੱਚਿਆਂ ਨੂੰ ਰੈਸਕਿਊ ਕਰਕੇ ਚਿਲਡਰਨ ਹੋਮ ਪਹੁੰਚਾਉਣ ਸਮੇਤ ਇਕ ਐਫ.ਆਈ.ਆਰ. ਵੀ ਦਰਜ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਬਾਲ ਮਜ਼ਦੂਰੀ ਦੀ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਜ਼ਰੂਰੀ ਹੈ ਕਿ ਬੱਚਿਆ ਦੀ ਸੁਰੱਖਿਆ ਲਈ ਬਣਾਏ ਕਾਨੂੰਨਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਸਕੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਟਾਸਕ ਫੋਰਸ ਦੀ ਅਹਿਮ ਜ਼ਿੰਮੇਵਾਰੀ ਹੈ ਤੇ ਇਸ ਵਿੱਚ ਸ਼ਾਮਲ ਹਰੇਕ ਵਿਭਾਗ ਬੱਚਿਆਂ ਦੇ ਹੱਕਾਂ ਦੀ ਰਾਖੀ ਲਈ ਕੰਮ ਕਰੇ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਆਏ ਪੀ.ਐਲ.ਵੀ. ਗੁਰਕਿਰਤ ਸਿੰਘ ਨੇ ਦੱਸਿਆ ਕਿ ਡੀ.ਐਲ.ਐਸ.ਏ ਵੱਲੋਂ ਜਨਵਰੀ ਤੋਂ ਹੁਣ ਤੱਕ ਸਕੂਲਾਂ, ਕਾਲਜਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕਰਨ ਲਈ 200 ਤੋਂ ਵੱਧ ਸੈਮੀਨਾਰ ਲਗਾਏ ਗਏ ਹਨ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਛਾਪੇਮਾਰੀ ਕੀਤੀ ਜਾਂਦੀ ਹੈ ਤੇ ਹੈਲਪਲਾਈਨ ਨੰਬਰ 1098 ‘ਤੇ ਆਈਆਂ ਕਾਲਾਂ ਦਾ ਨਿਪਟਾਰਾ ਵੀ ਸਮਾਂਬੱਧ ਕੀਤਾ ਜਾਂਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments