Homeਪਟਿਆਲਾ ਅਪਡੇਟਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਲੰਗ ਤੇ ਕਰਹਾਲੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਪਟਿਆਲਾ, 18 ਨਵੰਬਰ (ਛਤਰਪਾਲ ਸਿੰਘ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਲੰਗ ਅਤੇ ਗੁਰਦੁਆਰਾ ਸਾਹਿਬ ਕਰਹਾਲੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਗਏ। ਦੋਵੇਂ ਅਸਥਾਨਾਂ ‘ਤੇ ਸੰਗਤਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਗੁਰਬਾਣੀ ਦਾ ਆਨੰਦ ਮਾਣਿਆ।

ਸਮਾਗਮ ਦੌਰਾਨ ਰਾਗੀ ਜਥਿਆਂ ਦੁਆਰਾ ਗੁਰਬਾਣੀ ਕੀਰਤਨ ਅਤੇ ਜਸਪ੍ਰੀਤ ਸਿੰਘ ਜੋਸ਼ ਦੇ ਢਾਡੀ ਜਥੇ ਵੱਲੋਂ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਬੇਮਿਸਾਲ ਸ਼ਹਾਦਤ ਬਾਰੇ ਪ੍ਰੇਰਕ ਪ੍ਰਸੰਗ ਪੇਸ਼ ਕੀਤੇ ਗਏ। ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਗੁਰਤਾ ਗੱਦੀ ਦੇ ਇਤਿਹਾਸ ਨਾਲ ਵੀ ਰੂਬਰੂ ਕਰਵਾਇਆ ਗਿਆ।

ਪਿੰਡ ਲੰਗ ਵਿਖੇ ਹੋਏ ਸਮਾਗਮ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਤਰਫੋਂ ਐਡਵੋਕੇਟ ਰਾਹੁਲ ਸੈਣੀ ਅਤੇ ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ ਮਾਵੀ ਨੇ ਹਾਜ਼ਰੀ ਭਰੀ। ਉੱਧਰ ਕਰਹਾਲੀ ਸਾਹਿਬ ਵਿਖੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਗੁਰਦੇਵ ਸਿੰਘ ਟਿਵਾਣਾ, ਬੀਡੀਪੀਓ ਸਮਾਣਾ ਗੁਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਸੰਗਤ ਨੇ ਗੁਰੂ ਸਾਹਿਬ ਦਾ ਅਰਦਾਸੀ ਦਰਸ਼ਨ ਕੀਤਾ।

ਸ. ਰਣਜੋਧ ਸਿੰਘ ਹਡਾਣਾ ਅਤੇ ਐਡਵੋਕੇਟ ਰਾਹੁਲ ਸੈਣੀ ਨੇ ਇਸ ਮੌਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਲਿਦਾਨ ਅਤੇ ਉਪਦੇਸ਼ਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਅਤੇ ਧਰਮ ਦੀ ਰੱਖਿਆ ਲਈ ਆਪਣੀ ਜ਼ਿੰਦਗੀ ਨਿਛਾਵਰ ਕੀਤੀ, ਜੋ ਸੰਸਾਰ ਲਈ ਰੋਸ਼ਨੀ ਦਾ ਮਾਰਗ ਹੈ।

ਚੇਅਰਮੈਨ ਹਡਾਣਾ ਨੇ ਜਾਣਕਾਰੀ ਦਿੱਤੀ ਕਿ 18 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਟਿਆਲਾ ਵਿਖੇ ਕੀਰਤਨ ਦਰਬਾਰ ਹੋਵੇਗਾ, ਜਦੋਂ ਕਿ 21 ਨਵੰਬਰ ਨੂੰ ਨਗਰ ਕੀਰਤਨ ਪਟਿਆਲਾ ਸ਼ਹਿਰ ਵਿੱਚ ਵਿਸ਼ਾਲ ਰੂਪ ਵਿੱਚ ਨਿਕਲੇਗਾ। ਉਨ੍ਹਾਂ ਸੰਗਤ ਨੂੰ ਵੱਡੇ ਉਤਸ਼ਾਹ ਨਾਲ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ, ਸਥਾਨਕ ਪੰਚ-ਸਰਪੰਚ, ਇਲਾਕਾ ਨਿਵਾਸੀ ਅਤੇ ਐਸਈਪੀਓ ਗੁਰਤੇਗ ਸਿੰਘ, ਸ਼ੈਰੀ, ਜੇਈ ਪਵਨ ਕੁਮਾਰ, ਸਰਪੰਚ ਅਵਤਾਰ ਸਿੰਘ ਕਰਹਾਲੀ, ਸਰਪੰਚ ਕੁਲਜੀਤ ਸਿੰਘ ਰੰਧਾਵਾ, ਸਰਪੰਚ ਬਚਨ ਸਿੰਘ ਦਸਮੇਸ਼ ਨਗਰ ਸਮੇਤ ਬਹੁਤ ਸਾਰੇ ਸੇਵਾਦਾਰਾਂ ਨੇ ਹਾਜ਼ਰੀ ਭਰੀ।

RELATED ARTICLES
- Advertisment -
Google search engine
Google search engine
Google search engine

Most Popular

Recent Comments