Homeਸਪੋਰਟਸ69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਸਾਫਟਬਾਲ 'ਚ ਪਟਿਆਲਾ ਨੇ ਸੰਗਰੂਰ ਨੂੰ ਹਰਾਇਆ

69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਸਾਫਟਬਾਲ ‘ਚ ਪਟਿਆਲਾ ਨੇ ਸੰਗਰੂਰ ਨੂੰ ਹਰਾਇਆ

ਪਟਿਆਲਾ, 18 ਨਵੰਬਰ (ਜਗਦੇਵ ਰੰਚਨਾਂ): ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ,ਜਿਲ੍ਹਾਂ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਸਾਫਟਬਾਲ ਅੰਡਰ 19 ਲੜਕੀਆਂ ਦੇ ਮੁਕਾਬਲੇ ਪੀਐਮਸ਼੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ। ਅੱਜ ਦੇ ਹੋਏ  ਲੀਗ ਮੁਕਾਬਲਿਆਂ ਵਿੱਚ ਲੁਧਿਆਣਾ ਨੇ ਫਰੀਦਕੋਟ ਨੂੰ ਜਲੰਧਰ ਨੇ ਮੋਗੇ ਨੂੰ ਫਿਰੋਜਪੁਰ ਨੇ ਬਠਿੰਡੇ ਨੂੰ ਅੰਮ੍ਰਿਤਸਰ ਨੇ ਪਟਿਆਲੇ ਨੂੰ ਲੁਧਿਆਣਾ ਨੇ ਫਾਜ਼ਿਲਕਾ ਨੂੰ ਜਲੰਧਰ ਨੇ ਮੁਕਤਸਰ ਨੂੰ ਫਿਰੋਜ਼ਪੁਰ ਨੇ ਮਾਨਸਾ ਨੂੰ ਅੰਮ੍ਰਿਤਸਰ ਨੇ ਸੰਗਰੂਰ ਨੂੰ ਫਾਜ਼ਿਲਕਾ ਨੇ ਫਰੀਦਕੋਟ ਨੂੰ ਮੁਕਤਸਰ ਸਾਹਿਬ ਨੇ ਮੋਗੇ ਨੂੰ ਮਾਨਸਾ ਨੇ ਬਠਿੰਡੇ ਨੂੰ ਤੇ ਪਟਿਆਲੇ ਨੇ ਸੰਗਰੂਰ ਨੂੰ ਹਰਾਇਆ। ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰਨਾਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਤੇ ਸਤਬੀਰ ਸਿੰਘ ਗਿੱਲ, ਗਗਨਦੀਪ ਸਿੰਘ ਰੋਪੜ, ਪਵਿੱਤਰ ਸਿੰਘ, ਹਰੀਸ਼ ਸਿੰਘ ਰਾਵਤ, ਡਾ ਆਸਾ ਸਿੰਘ, ਬਿਕਰਮ ਠਾਕੁਰ, ਰਾਜਿੰਦਰ ਸਿੰਘ, ਮੱਖਣ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਗੌਰਵ ਬਿਰਦੀ, ਗੁਰਜੰਟ ਸਿੰਘ, ਸਿਮਰਨ ਸਿੰਘ, ਦੀਪਇੰਦਰ ਸਿੰਘ, ਬਲਕਾਰ ਸਿੰਘ, ਰਾਕੇਸ਼ ਕੁਮਾਰ ਲਚਕਾਣੀ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments