Homeਪਟਿਆਲਾ ਅਪਡੇਟਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਪਲੇਸਮੈਂਟ ਕੈਂਪ 21 ਨੂੰ

ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਪਲੇਸਮੈਂਟ ਕੈਂਪ 21 ਨੂੰ

ਪਟਿਆਲਾ 19 ਨਵੰਬਰ : (ਜਤਿੰਦਰ ਗਰਗ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ, ਵਿਖੇ 21 ਨਵੰਬਰ ਦਿਨ ਸ਼ੁੱਕਰਵਾਰ ਨੂੰ  ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਡਾਟਾ ਐਂਟਰੀ ਅਤੇ ਡੀ.ਐੱਸ.ਡੀ ਉਪਰੇਟਰ (ਡੋਰ ਸਟੈਪ ਡਿਲੀਵਰੀ ਸਰਵਿਸਜ਼) ਦੀਆਂ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ  ਨੇ ਦੱਸਿਆ ਕਿ ਟੈਰਾਸਿਸ ਟੈਕਨਾਲਜਿਜ਼ ਲਿਮਟਿਡ  (ਪੰਜਾਬ ਸੇਵਾ ਕੇਂਦਰ) ਦੇ ਨਿਯੋਜਕ ਵਲੋਂ ਡੈਟਾ ਐਂਟਰੀ ਅਤੇ ਡੀ.ਐਸ.ਡੀ. ਓਪਰੇਟਰ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਕੇਵਲ ਮਰਦ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ (ਕਿਸੇ ਵੀ ਸਟਰੀਮ ‘ਚ),  ਅੰਗਰੇਜੀ ਦੀ ਟਾਈਪਿੰਗ ਸਪੀਡ 30 ਸ਼ਬਦ ਪ੍ਰਤੀ ਮਿੰਟ ਅਤੇ 120 ਘੰਟਿਆਂ ਦਾ ਕੰਪਿਊਟਰ ਕੋਰਸ  ਹੋਣਾ ਲਾਜ਼ਮੀ ਹੈ । ਇਸ ਤੋਂ ਇਲਾਵਾ ਪ੍ਰਾਰਥੀ ਕੋਲ ਡੀ.ਐੱਸ.ਡੀ ਉਪਰੇਟਰ (ਡੋਰ ਸਟੈੱਪ ਡਿਲੀਵਰੀ ਸਰਵਿਸਜ) ਲਈ ਆਪਣੇ ਦੋ ਪਹੀਆ ਵਾਹਨ ਦੇ ਨਾਲ ਡਰਾਈਵਿੰਗ ਲਾਇਸੈਂਸ ਹੋਣਾ ਵੀ ਜਰੂਰੀ ਹੈ ਅਤੇ ਇਸ ਲਈ ਉਮਰ 21-42 ਸਾਲ ਹੋਵੇ।

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੇਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਸੇਵਾ ਕੇਂਦਰ, ਮਿੰਨੀ ਸਕੱਤਰੇਤ, ਬਲਾਕ ਡੀ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments