ਅੰਗ (633)
॥ ਸੋਰਠਿ ਮਹਲਾ ੯ ॥
ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥
ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ॥੧॥ ਰਹਾਉ ॥ ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈ; ਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ॥੧॥ ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ, ਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ॥੨॥ (ਪਰ) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਹੇ ਨਾਨਕ ਜੀ! (ਆਖੋ-) ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ ॥੩॥੧੧॥
||Sorath Mahalaa 9 ||
Jo Nar Dukh Mai Dukh Nahee Maanai || Sukh Sanehu Ar Bhai Nahee Jaa Kai Kanchan Maattee Maanai ||1|| Rahaau || Neh Nindeaa Neh Ustat Jaa Kai Lobh Mohu Abhimaanaa || Harakh Sog Te Rahai Niaarau Naahe Maan Apmaanaa ||1|| Aasaa Mansaa Sagal Tyaagai Jag Te Rahai Niraasaa || Kaam Krodhh Jeh Parsai Naahan Teh Ghatt Breham Nivaasaa ||2|| Gur Kirpaa Jeh Nar Kau Keenee Teh Eh Jugat Pashhaanee || Naanak Leen Bhaeo Gobind Siu Jiu Paanee Sang Paanee ||3||11||
Meaning: That man, who in the midst of pain, does not feel pain, Who is not affected by pleasure, affection or fear, and who looks alike upon gold and dust; ||1|| Pause || Who is not swayed by either slander or praise, nor affected by greed, attachment or pride; Who remains unaffected by joy and sorrow, honor and dishonor; ||1|| Who renounces all hopes and desires and remains desireless in the world; Who is not touched by sexual desire or anger – within his heart, God dwells. ||2|| That man, blessed by Guru’s Grace, understands this way. O Nanak Ji, he merges with the Lord of the Universe, like water with water. ||3||11||







