Homeਪੰਜਾਬਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਅਨੰਦਪੁਰ ਸਾਹਿਬ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਅਨੰਦਪੁਰ ਸਾਹਿਬ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ

ਆਦਮਪੁਰ (ਛਤਰਪਾਲ ਸਿੰਘ) 23 ਨਵੰਬਰ, 2025 : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹ ਦੌਰਾਨ ਸ਼ਰਧਾਲੂਆਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਈ ਮੁਫ਼ਤ ਬੱਸ ਸੇਵਾ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ 23, 24 ਅਤੇ 25 ਨਵੰਬਰ ਨੂੰ ਸਵੇਰੇ 6 ਵਜੇ ਤੋਂ ਇਹ ਬੱਸ ਸੇਵਾ ਆਦਮਪੁਰ ਹਲਕੇ ਦੇ ਪਿੰਡ ਪਧਿਆਣਾ, ਡਰੋਲੀ ਕਲਾਂ ਅਤੇ ਕਾਲੜਾ ਤੋਂ ਚੱਲੇਗੀ। ਆਦਮਪੁਰ ਹਲਕੇ ਦੇ ਇੰਚਾਰਜ ਪਵਨ ਕੁਮਾਰ ਟੀਨੂੰ ਵੱਲੋਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਪ੍ਰਬੰਧ ਸ਼ਰਧਾਲੂਆਂ ਲਈ ਇੱਕ ਮਹੱਤਵਪੂਰਨ ਸੁਵਿਧਾ ਮੰਨੀ ਜਾ ਰਹੀ ਹੈ, ਜਿਸ ਨਾਲ ਵੱਡੀ ਗਿਣਤੀ ਵਿੱਚ ਸੰਗਤ ਬਿਨਾ ਕਿਸੇ ਖ਼ਰਚੇ ਦੇ ਸਮਾਰੋਹ ਵਿੱਚ ਹਿੱਸਾ ਲੈ ਸਕੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments