Homeਪੰਜਾਬਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਦ ਹਵਾਵਾਂ ਨੇ ਵਧਾਈ ਠੰਢ

ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਦ ਹਵਾਵਾਂ ਨੇ ਵਧਾਈ ਠੰਢ

ਚੰਡੀਗੜ੍ਹ : 23 ਨਵੰਬਰ 2025 (ਰਾਜੇਸ਼ ਕੁਮਾਰ) — ਪੰਜਾਬ ‘ਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਬਦਲੀ ਹੈ, ਜਿਸ ਕਾਰਨ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਠੰਢ ਅਤੇ ਸਵੇਰ ਦੀ ਧੁੰਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਰਾਤਾਂ ਹੋਰ ਠੰਢੀਆਂ ਰਹਿਣਗੀਆਂ ਅਤੇ ਕੁਝ ਖੇਤਰਾਂ ਵਿੱਚ ਹਲਕੀ ਧੁੰਦ ਵੀ ਪੈ ਸਕਦੀ ਹੈ।

ਰਾਹਤ ਦੀ ਗੱਲ ਇਹ ਹੈ ਕਿ 27 ਨਵੰਬਰ ਤੱਕ ਕੋਈ ਵਰਖਾ ਜਾਂ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਅਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਨਵੰਬਰ ਦੇ ਆਖ਼ਰਲੇ ਹਫ਼ਤੇ ਜਾਂ ਦਸੰਬਰ ਦੀ ਸ਼ੁਰੂਆਤ ਵਿੱਚ ਮੀਂਹ ਪੈ ਸਕਦਾ ਹੈ, ਜਿਸ ਨਾਲ ਪ੍ਰਦੂਸ਼ਣ ਪੱਧਰ ਅਤੇ ਏਅਰ ਕੁਆਲਿਟੀ ਇੰਡੈਕਸ ਵਿੱਚ ਸੁਧਾਰ ਦੀ ਉਮੀਦ ਬਣਦੀ ਹੈ।

ਰਾਜ ਦੇ ਉੱਤਰ-ਪੱਛਮੀ ਜ਼ਿਲ੍ਹਿਆਂ — ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ — ਵਿੱਚ ਰਾਤ ਦਾ ਪਾਰਾ 4 ਤੋਂ 6 ਡਿਗਰੀ ਸੈਲਸੀਅਸ ਤੱਕ ਲੁੜਕ ਸਕਦਾ ਹੈ। ਹੋਰ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਦੇ ਦਰਮਿਆਨ ਰਹੇਗਾ। ਬਹੁਤੇ ਖੇਤਰਾਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਜਾ ਰਿਹਾ ਹੈ, ਜਦੋਂ ਕਿ ਕੁਝ ਕੇਂਦਰੀ ਅਤੇ ਪੂਰਬੀ ਇਲਾਕਿਆਂ ਵਿੱਚ ਇਹ ਆਮ ਦੇ ਨੇੜੇ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments