ਕੁਰੂਕਸ਼ੇਤਰ: 24 ਨਵੰਬਰ (ਛਤਰਪਾਲ ਸਿੰਘ) : ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ 25 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਹੋਣ ਵਾਲੇ ਵਿਸ਼ਾਲ ਸਮਾਗਮ ਦੀਆਂ ਤਿਆਰੀਆਂ ਜੋਰਾਂ ‘ਤੇ ਚੱਲ ਰਹੀਆਂ ਹਨ। ਇਸ ਸਬੰਧ ਵਿੱਚ CPSCM ਸ਼੍ਰੀ ਰਾਜੇਸ਼ ਖੁੱਲਰ ਵੱਲੋਂ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।

ਸਮੀਖਿਆ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦੀ ਪ੍ਰਗਤੀ ਦੀ ਜਾਣਕਾਰੀ ਲਈ ਅਤੇ ਯਕੀਨੀ ਬਣਾਇਆ ਕਿ ਸਮਾਗਮ ਦੌਰਾਨ ਆਉਣ ਵਾਲੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਇਹ ਵੀ ਨਿਰਦੇਸ਼ ਦਿੱਤੇ ਗਏ ਕਿ ਸੁਰੱਖਿਆ, ਟਰੈਫ਼ਿਕ, ਸਹੂਲਤਾਂ ਅਤੇ ਹੋਰ ਪ੍ਰਬੰਧ ਪ੍ਰਭਾਵਸ਼ਾਲੀ ਢੰਗ ਨਾਲ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿਰਫ਼ ਇਤਿਹਾਸਕ ਨਹੀਂ ਬਲਕਿ ਸਿੱਖ ਸਮੁਦਾਏ ਅਤੇ ਸਮੂਹ ਦੇਸ਼ ਲਈ ਗੌਰਵ ਦਾ ਮੌਕਾ ਹੈ, ਇਸ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ ਪੂਰੇ ਮਨੋਂ ਜੋਸ਼ ਨਾਲ ਕੀਤੀਆਂ ਜਾ ਰਹੀਆਂ ਹਨ।







