ਭੀਖੀ ਤੋਂ ਐਸ.ਸੀ. ਵਿੰਗ ਦੇ ਜਨਰਲ ਸਕੱਤਰ ਗੁਰਤੇਜ ਸਿੰਘ ਅਤਲਾ ਹੋਣਗੇ ਉਮੀਦਵਾਰ

ਮਾਨਸਾ, 25 ਨਵੰਬਰ 2025 (ਜਗਜੀਤ ਸਿੰਘ): ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਚੰਡੀਗੜ੍ਹ ਵਿੱਚ ਅੱਜ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚੋਣਾਂ ਲਈ ਉਮੀਦਵਾਰਾਂ ਦੇ ਨਾਮ ਤੈਅ ਕੀਤੇ।

ਸਿੱਖੀ ਬਲਾਕ ਲਈ ਪਾਰਟੀ ਨੇ ਐਸ.ਸੀ. ਵਿੰਗ ਦੇ ਜਰਨਲ ਸਕੱਤਰ ਗੁਰਤੇਜ ਸਿੰਘ ਅਤਲਾ ਖੁਰਦ ਨੂੰ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਆਪਣਾ ਅਧਿਕਾਰਕ ਉਮੀਦਵਾਰ ਐਲਾਨਿਆ। ਇਸ ਮੌਕੇ ‘ਸ਼੍ਰੋਮਣੀ ਅਕਾਲੀ ਦਲ (ਬਾਦਲ)’ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਵੀ ਗੁਰਤੇਜ ਸਿੰਘ ਨੂੰ ਅਸੀਸਾਂ ਦੇਂਦੇ ਹੋਏ ਕਿਹਾ ਕਿ ਪਾਰਟੀ ਪੂਰੀ ਤਾਕਤ ਨਾਲ਼ ਉਨ੍ਹਾਂ ਨੂੰ ਜਿੱਤਾਵੇਗੀ।
ਚੰਡੀਗੜ੍ਹ ਵਿਖੇ ਹੋਈ ਇਸ ਮਹੱਤਵਪੂਰਨ ਮੀਟਿੰਗ ਵਿੱਚ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਦਲਜੀਤ ਸਿੰਘ ਚੀਮਾ, ਵੇਨਰਜੀਤ ਗੋਲਡੀ, ਪਰਮਬੰਸ, ਬੰਟੀ ਰੋਮਾਣਾ ਸਮੇਤ ਪਾਰਟੀ ਦੇ ਕਈ ਸੀਨੀਅਰ ਨੇਤਾ, ਮੈਂਬਰ ਅਤੇ ਵਰਕਰ ਹਾਜ਼ਰ ਸਨ।
ਚੋਣਾਂ ਨੇੜੇ ਆਉਣ ਨਾਲ ਅਕਾਲੀ ਦਲ ਨੇ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਨ ਦਾ ਸੰਕੇਤ ਦੇ ਦਿੱਤਾ ਹੈ।








