Homeਪੰਜਾਬਫਗਵਾੜਾ ਨੇੜੇ ‘ਆਪ’ ਆਗੂ ਦਲਜੀਤ ਰਾਜੂ ਦੇ ਘਰ ’ਤੇ ਗੋਲੀਬਾਰੀ

ਫਗਵਾੜਾ ਨੇੜੇ ‘ਆਪ’ ਆਗੂ ਦਲਜੀਤ ਰਾਜੂ ਦੇ ਘਰ ’ਤੇ ਗੋਲੀਬਾਰੀ

20 ਤੋਂ ਵੱਧ ਰਾਊਂਡ ਫਾਇਰ; ਪੁਲਿਸ ਜਾਂਚ ਵਿੱਚ ਜੁਟੀ

ਫਗਵਾੜਾ, (ਰਾਜੇਸ਼ ਕੁਮਾਰ): ਬੀਤੀ ਦੇਰ ਰਾਤ ਫਗਵਾੜਾ ਦੇ ਨਜ਼ਦੀਕੀ ਪਿੰਡ ਦਰਵੇਸ਼ ਵਿਚ ਦਹਿਸ਼ਤ ਫੈਲ ਗਈ, ਜਦੋਂ ਅਣਪਛਾਤੇ ਹਮਲਾਵਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਦਲਜੀਤ ਰਾਜੂ ਦੇ ਘਰ ’ਤੇ ਅੰਨੇਵਾਹ ਗੋਲੀਬਾਰੀ ਕੀਤੀ ਗਈ।

ਪ੍ਰਾਪਤ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ 20 ਤੋਂ 21 ਰਾਊਂਡ ਤੱਕ ਫਾਇਰ ਕੀਤਾ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਇਸ ਵਾਰਦਾਤ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ, ਪਰ ਘਰ ਦੀ ਸੁਰੱਖਿਆ ਸੰਬੰਧੀ ਚਿੰਤਾ ਵਧ ਗਈ ਹੈ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ ਅਜੇ ਤੱਕ ਗੋਲੀਬਾਰੀ ਦੇ ਕਾਰਨ ਸਾਹਮਣੇ ਨਹੀਂ ਆਏ ਹਨ ਅਤੇ ਨਾ ਹੀ ਕਿਸੇ ਹਮਲਾਵਰ ਦੀ ਪਹਿਚਾਣ ਹੋ ਸਕੀ ਹੈ।

ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕਰਕੇ ਇਲਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਨਾਲ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments