Homeਪਟਿਆਲਾ ਅਪਡੇਟਸੰਗਠਨ ਇੰਚਾਰਜ ਕੁੰਦਨ ਗੋਗੀਆ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ

ਸੰਗਠਨ ਇੰਚਾਰਜ ਕੁੰਦਨ ਗੋਗੀਆ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ

ਸ਼ਹਿਰ ਅਤੇ ਵਾਰਡ ਪੱਧਰ ਤੇ ਸੰਗਠਨ ਦੀ ਸਰਗਰਮੀ ਨੂੰ ਕੀਤਾ ਜਾਵੇਗਾ ਹੋਰ ਤੇਜ਼ 

ਪਟਿਆਲਾ, 27 ਨਵੰਬਰ (ਸ਼.ਅ.ਬਿਓਰੋ ) : ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਉਣ ਵਾਲੀਆਂ ਸੰਗਠਨਕ ਗਤੀਵਿਧੀਆਂ ਦੀ ਯੋਜਨਾ ਤਿਆਰ ਕਰਨ ਲਈ ਅੱਜ ਸੰਗਠਨ ਇੰਚਾਰਜ ਕੁੰਦਨ ਗੋਗੀਆ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ–ਵੱਖ ਵਿੰਗਾਂ ਦੇ ਪ੍ਰਧਾਨਾਂ ਅਤੇ ਸੰਗਠਨ ਨਾਲ ਜੁੜੇ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਮੀਟਿੰਗ ਦੌਰਾਨ ਕੁੰਦਨ ਗੋਗੀਆ ਨੇ ਕਿਹਾ ਕਿ ਸੰਗਠਨ ਦੀ ਤਾਕਤ ਉਸਦੇ ਵਰਕਰ ਹਨ ਅਤੇ ਹਰ ਪੱਧਰ ’ਤੇ ਇਕਜੁੱਟ ਹੋ ਕੇ ਕੰਮ ਕਰਨਾ ਹੀ ਭਵਿੱਖ ਦੀ ਸਫਲਤਾ ਦੀ ਕੁੰਜੀ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਸ਼ਹਿਰ ਅਤੇ ਵਾਰਡ ਪੱਧਰ ਤੇ ਸੰਗਠਨ ਦੀ ਸਰਗਰਮੀ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਨਸ਼ਾ ਵਿਰੋਧੀ ਮੁਹਿੰਮ ਦੇ ਇੰਚਾਰਜ ਦਵਿੰਦਰ ਪਾਲ ਮਿੱਕੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਯੂਥ ਵਿੰਗ ਦੇ ਪ੍ਰਧਾਨ ਹਰਮਨ ਸੰਧੂ ਨੇ ਕਿਹਾ ਕਿ ਯੂਥ ਨੂੰ ਵੱਡੀ ਗਿਣਤੀ ਵਿੱਚ ਸੰਗਠਨ ਨਾਲ ਜੋੜਨ ਲਈ ਖ਼ਾਸ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਮਹਿਲਾ ਵਿੰਗ ਦੀ ਪ੍ਰਧਾਨ ਮੋਨੀਕਾ ਸ਼ਰਮਾ ਨੇ ਮਹਿਲਾ ਜਾਗਰੂਕਤਾ ਕੈਂਪੇਨਾਂ ਬਾਰੇ ਜਾਣਕਾਰੀ ਦਿੱਤੀ।

ਮੀਟਿੰਗ ਵਿੱਚ ਐਸ.ਸੀ. ਵਿੰਗ ਦੇ ਪ੍ਰਧਾਨ ਗੋਬਿੰਦ ਬਡੂੰਗਰ, ਬਲਾਕ ਪ੍ਰਧਾਨ ਸੁਸ਼ੀਲ ਕੁਮਾਰ, ਵਿਜੇ ਕੁਮਾਰ, ਕ੍ਰਿਸ਼ਨ ਕੁਮਾਰ, ਅਸ਼ੋਕ ਕੁਮਾਰ, ਅਮਨ ਬਾਂਸਲ, ਰੁਬੀ ਭਾਟੀਆ, ਕੌਂਸਲਰ ਜਗਤਾਰ ਸਿੰਘ ਜੱਗੀ ਅਤੇ ਸੀਨੀਅਰ ਆਗੂ ਰਜਿੰਦਰ ਮੋਹਨ ਵੀ ਮੌਜੂਦ ਰਹੇ।

ਮੀਟਿੰਗ ਦੌਰਾਨ ਸੰਗਠਨ ਦੀਆਂ ਭਵਿੱਖੀ ਯੋਜਨਾਵਾਂ ’ਤੇ ਵਿਚਾਰ–ਵਟਾਂਦਰਾ ਕੀਤਾ ਗਿਆ ਅਤੇ ਸਭ ਨੇ ਮਿਲ ਕੇ ਮਿਹਨਤ ਕਰਨ ਦਾ ਸੰਕਲਪ ਲਿਆ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments