Homeਪਟਿਆਲਾ ਅਪਡੇਟਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਜਰੀਆ ਫਾਊਂਡੇਸ਼ਨ ਦੁਆਰਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਜਰੀਆ ਫਾਊਂਡੇਸ਼ਨ ਦੁਆਰਾ ਆਯੋਜਿਤ ਸਮਾਗਮ ਵਿੱਚ ਕੀਤੀ ਸ਼ਿਰਕਤ

ਜਲੰਧਰ ਕਤਲ ਮਾਮਲਾ ਫਾਸਟ ਟਰੈਕ ਅਦਾਲਤ ਨੂੰ ਭੇਜਿਆ ਜਾਵੇਗਾ, ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਦਿਵਾਈ ਜਾਵੇਗੀ: ਭਗਵੰਤ ਮਾਨ

ਪਟਿਆਲਾ : (ਛਤਰਪਾਲ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਜਰੀਆ ਫਾਊਂਡੇਸ਼ਨ ਦੁਆਰਾ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋਏ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਫਾਊਂਡੇਸ਼ਨ ਦੇ ਉਪਰਾਲਿਆਂ ਦੀ ਖ਼ੂਬ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਕਾਰਜ ਸਮਾਜਕ ਭਲਾਈ ਵਾਸਤੇ ਬੇਹੱਦ ਮਹੱਤਵਪੂਰਨ ਹਨ।

ਉਨ੍ਹਾਂ ਕਿਹਾ ਕਿ ਅੱਜ ਵੀ ਕਈ ਲੋਕ ਧੀਆਂ ਨੂੰ “ਪੱਥਰ” ਸਮਝਦੇ ਹਨ, ਪਰ ਹਕੀਕਤ ਇਹ ਹੈ ਕਿ ਪੰਜਾਬ ਦੀਆਂ ਧੀਆਂ ਨੇ ਹਰ ਖੇਤਰ ਵਿੱਚ ਵੱਡੀਆਂ ਉਪਲਬਧੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਵਿੱਚ ਹੀ ਚਾਰ ਕੁੜੀਆਂ ਡਿਪਟੀ ਕਮਿਸ਼ਨਰ ਦੇ ਅਹੁਦੇ ’ਤੇ ਕੰਮ ਕਰ ਰਹੀਆਂ ਹਨ, ਜਦਕਿ ਕਈ ਹੋਰ ਵੀ ਵੱਡੇ ਅਹੁਦਿਆਂ ’ਤੇ ਤਾਇਨਾਤ ਹਨ।

13 ਸਾਲਾ ਬੱਚੀ ਦੇ ਕਤਲ ਮਾਮਲੇ ’ਤੇ ਕੜਾ ਰੁਖ

ਜਲੰਧਰ ਵਿੱਚ 13 ਸਾਲਾ ਬੱਚੀ ਦੇ ਕਤਲ ਮਾਮਲੇ ’ਤੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਜ਼ਾ ਸੁਣਾਉਣ ਦਾ ਕੰਮ ਅਦਾਲਤਾਂ ਦਾ ਹੈ, ਪਰ ਇਸ ਘਿਨੌਣੇ ਮਾਮਲੇ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਕਾਰਵਾਈ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਫਾਸਟ ਟਰੈਕ ਅਦਾਲਤ ਵਿੱਚ ਲਿਆਂਦਾ ਜਾਵੇਗਾ ਅਤੇ ਲੋਕਾਂ ਦੇ ਦਿਲਾਂ ਵਿੱਚੋਂ ਘਟਨਾ ਭੁੱਲਣ ਤੋਂ ਪਹਿਲਾਂ ਹੀ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਦਿਵਾਈ ਜਾਵੇਗੀ

ਮਿਹਨਤ ਅਤੇ ਮਾਂ ਦੀ ਮਹੱਤਤਾ ’ਤੇ ਚਰਚਾ

ਮਾਨ ਨੇ ਕਿਹਾ ਕਿ ਕੀਤੀ ਗਈ ਮਿਹਨਤ ਕਦੇ ਵਿਅਰਥ ਨਹੀਂ ਜਾਂਦੀ। “ਜਿਵੇਂ ਖਰਾਬ ਘੜੀ ਵੀ ਦਿਨ ਵਿੱਚ ਦੋ ਵਾਰ ਸਹੀ ਸਮਾਂ ਦਿੰਦੀ ਹੈ, ਤਿਵੇਂ ਮਿਹਨਤ ਦਾ ਫਲ ਇੱਕ ਦਿਨ ਜ਼ਰੂਰ ਮਿਲਦਾ ਹੈ,” ਉਨ੍ਹਾਂ ਨੇ ਕਿਹਾ।

ਮਾਂ ਦੀ ਮਹਾਨਤਾ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਕੋਈ ਵੀ ਰਿਸ਼ਤਾ ਮਾਂ ਵਰਗਾ ਨਹੀਂ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਸਾਡੀਆਂ ਮਾਵਾਂ-ਭੈਣਾਂ ਸੁਰੱਖਿਅਤ ਰਹਿਣ ਅਤੇ ਤਰੱਕੀ ਕਰਨ।” ਉਨ੍ਹਾਂ ਕਿਹਾ ਕਿ ਪੰਜਾਬ ਦੇ ਜਵਾਨ ਹਰ ਖੇਤਰ ਵਿੱਚ ਕਾਮਯਾਬੀ ਹਾਸਲ ਕਰਨ ਅਤੇ ਸੂਬੇ ਨੂੰ ਹੱਸਦਾ-ਵੱਸਦਾ ਤੇ ਤਰੱਕੀਸ਼ੀਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਸਮਾਗਮ ਵਿੱਚ ਉਨ੍ਹਾਂ ਨੇ ਸਮਾਜ, ਸਰਕਾਰ ਅਤੇ ਸਿੱਖਿਆ ਸੰਸਥਾਵਾਂ ਨੂੰ ਮਿਲ ਕੇ ਤਰੱਕੀ ਦੀ ਰਾਹਿ ’ਤੇ ਅੱਗੇ ਵਧਣ ਦੀ ਅਪੀਲ ਕੀਤੀ।

RELATED ARTICLES
- Advertisment -
Google search engine
Google search engine
Google search engine

Most Popular

Recent Comments