Homeਪਟਿਆਲਾ ਅਪਡੇਟਏ.ਡੀ.ਸੀ. ਦਮਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ...

ਏ.ਡੀ.ਸੀ. ਦਮਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਬਾਰੇ ਰਿਟਰਨਿੰਗ ਅਫ਼ਸਰਾਂ ਤੇ ਏ.ਆਰ.ਓਜ ਨੂੰ ਸਿਖਲਾਈ

ਨਾਮਜ਼ਦਗੀਆਂ ਦਾਖਲ ਕਰਨ ਲਈ ਰਿਟਰਨਿੰਗ ਅਧਿਕਾਰੀਆਂ ਦੇ ਦਫ਼ਤਰ ਨਿਰਧਾਰਤ ਕੀਤੇ

ਪਟਿਆਲਾ, 29 ਨਵੰਬਰ: (ਛਤਰਪਾਲ ਸਿੰਘ): ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਐਲਾਨ ਕਰਨ ਨਾਲ ਇਨ੍ਹਾਂ ਵੋਟਾਂ ਵਾਲੇ ਪਿੰਡਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਇਹ ਚੋਣਾਂ ਕਰਵਾਉਣ ਲਈ ਨੋਡਲ ਅਫ਼ਸਰ ਤੇ ਏ.ਡੀ.ਸੀ. ਦਿਹਾਤੀ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਮਨਜੀਤ ਸਿੰਘ ਮਾਨ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵਿਸਥਾਰ ਪੂਰਵਕ ਸਿਖਲਾਈ ਦਿੱਤੀ।

ਏ.ਡੀ.ਸੀ. ਮਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਏ.ਡੀ.ਸੀ. ਸ਼ਹਿਰੀ ਵਿਕਾਸ ਡਾ. ਇਸਮਤ ਵਿਜੇ ਸਿੰਘ ਨੂੰ ਰਿਟਰਨਿੰਗ ਅਫ਼ਸਰ ਵੱਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੇ ਨਾਲ ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ, ਜ਼ਿਲ੍ਹਾ ਮਾਲ ਅਫ਼ਸਰ ਅੰਕਿਤਾ ਅਗਰਵਾਲ, ਸਮਾਣਾ ਮੰਡਲ ਦੇ ਕਾਰਜਕਾਰੀ ਇੰਜੀਨੀਅਰ ਕੰਵਰਦੀਪ ਸਿੰਘ, ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਗੁਨਦੀਪ ਸਿੰਘ, ਜਲ ਸਪਲਾਈ ਦੇ ਕਾਰਜਕਾਰੀ ਇੰਜੀਨੀਅਰ ਰਸ਼ਪਿੰਦਰ ਸਿੰਘ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਹਰਪ੍ਰੀਤ ਸਿੰਘ ਤੇ ਐਸ.ਡੀ.ਓ. ਡਰੇਨੇਜ ਹਰਦੀਪ ਸਿੰਘ ਗੁਲਾਟੀ 7 ਸਹਾਇਕ ਰਿਟਰਨਿੰਗ ਅਫ਼ਸਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਰਕਾਰੀ ਆਈ.ਟੀ.ਆਈ. ਲੜਕੇ ਨਾਭਾ ਰੋਡ ਪਟਿਆਲਾ ਵਿਖੇ ਲਏ ਜਾਣਗੇ।

ਏ.ਡੀ.ਸੀ. ਮਾਨ ਨੇ ਅੱਗੇ ਦੱਸਿਆ ਕਿ ਪਟਿਆਲਾ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਹਰਜੋਤ ਕੌਰ ਤੇ ਇਨ੍ਹਾਂ ਦੇ ਨਾਲ ਏ.ਆਰ.ਓ. ਤਹਿਸੀਲਦਾਰ ਸਮਾਣਾ ਸਰਵੇਸ਼ ਰਾਜਨ ਨੂੰ ਲਗਾਇਆ ਗਿਆ ਹੈ। ਇਨ੍ਹਾਂ ਵੱਲੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਫ਼ਤਰ ਬੀ.ਡੀ.ਪੀ.ਓ. ਪਟਿਆਲਾ ਵਿਖੇ ਹਾਸਲ ਕੀਤੇ ਜਾਣਗੇ।

ਬਲਾਕ ਸੰਮਤੀ ਪਟਿਆਲਾ ਦਿਹਾਤੀ ਲਈ ਰਿਟਰਨਿੰਗ ਅਫ਼ਸਰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਵਨੀਤ ਸਿੰਗਲਾ ਤੇ ਏ.ਆਰ.ਓ. ਨਾਇਬ ਤਹਿਸੀਲਦਾਰ ਰਾਜਪੁਰਾ ਕਰਮਵੀਰ ਸਿੰਘ ਤੇ ਇਨ੍ਹਾਂ ਵੱਲੋਂ ਸਰਕਾਰੀ ਆਈ.ਟੀ.ਆਈ. ਲੜਕੇ ਨਾਭਾ ਰੋਡ ਪਟਿਆਲਾ ਵਿਖੇ ਨਾਮਜ਼ਦਗੀ ਪੱਤਰ ਹਾਸਲ ਕੀਤੇ ਜਾਣਗੇ।

ਬਲਾਕ ਸੰਮਤੀ ਰਾਜਪੁਰਾ ਲਈ ਐਸ.ਡੀ.ਐਮ ਰਾਜਪੁਰਾ ਨਮਨ ਮਾਰਕੰਨ ਤੇ ਏ.ਆਰ.ਓ. ਤਹਿਸੀਲਦਾਰ ਪਰਦੀਪ ਕੁਮਾਰ ਹੋਣਗੇ ਅਤੇ ਇਨ੍ਹਾਂ ਵੱਲੋਂ ਨਾਮਜ਼ਦਗੀ ਪੱਤਰ ਮਿੰਨੀ ਸਕੱਤਰੇਤ ਰਾਜਪੁਰਾ ਦੇ ਕੋਰਟ ਰੂਮ ਨੰਬਰ 103 ਵਿਖੇ ਲਏ ਜਾਣਗੇ। ਇਸੇ ਤਰ੍ਹਾਂ ਸਮਾਣਾ ਲਈ ਐਸ.ਡੀ.ਐਮ ਰਿਚਾ ਗੋਇਲ ਤੇ ਏ.ਆਰ.ਓ. ਕੁਮਾਰ ਧਵਨ ਐਸ.ਡੀ.ਓ. ਬੀ.ਐਮ.ਐਲ ਹੋਣਗੇ ਤੇ ਇਨ੍ਹਾਂ ਵੱਲੋਂ ਨਾਮਜ਼ਦਗੀ ਪੱਤਰ ਐਸ.ਡੀ.ਐਮ. ਦਫ਼ਤਰ ਦੇ ਕੋਰਟ ਰੂਮ ਵਿਖੇ ਲਏ ਜਾਣਗੇ।

ਪਾਤੜਾਂ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਅਸ਼ੋਕ ਕੁਮਾਰ ਹੋਣਗੇ ਤੇ ਏ.ਆਰ.ਓ. ਐਸ.ਡੀ.ਓ. ਦੀਪਕ ਕੁਮਾਰ ਹੋਣਗੇ ਤੇ ਇਨ੍ਹਾਂ ਵੱਲੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਐਸ.ਡੀ.ਐਮ. ਪਾਤੜਾਂ ਕੋਰਟ ਰੂਮ ਨੰਬਰ 7 ਵਿਖੇ ਲਏ ਜਾਣਗੇ। ਨਾਭਾ ਬਲਾਕ ਸੰਮਤੀ ਲਈ ਐਸ.ਡੀ.ਐਮ. ਕੰਨੂ ਗਰਗ ਰਿਟਰਨਿੰਗ ਅਫ਼ਸਰ ਤੇ ਏਆਰਓ ਨਾਇਤ ਤਹਿਸੀਲਦਾਰ ਅੰਕੁਸ਼ ਕੁਮਾਰ ਗਰਗ ਹੋਣਗੇ ਅਤੇ ਇਨ੍ਹਾਂ ਵੱਲੋਂ ਨਾਮਜ਼ਦਗੀ ਪੱਤਰ ਐਸ.ਡੀ.ਐਮ. ਨਾਭਾ ਕੋਰਟ ਰੂਮ, ਕਮਰਾ ਨੰਬਰ 108 ਵਿਖੇ ਲਏ ਜਾਣਗੇ। ਇਸੇ ਤਰ੍ਹਾਂ ਸਨੌਰ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਵਜੋਂ ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਨਾਲ ਏ.ਆਰ.ਓ. ਨਾਇਬ ਤਹਿਸੀਲਦਾਰ ਦੁਧਨਸਾਧਾਂ ਜਗਤਾਰ ਸਿੰਘ ਹੋਣਗੇ ਅਤੇ ਇਨ੍ਹਾਂ ਵੱਲੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਨਗਰ ਕੌਂਸਲ ਦਫ਼ਤਰ ਸਨੌਰ ਵਿਖੇ ਹਾਸਲ ਕੀਤੇ ਜਾਣਗੇ।

ਏ.ਡੀ.ਸੀ. ਨੇ ਅੱਗੇ ਦੱਸਿਆ ਕਿ ਭੁੱਨਰਹੇੜੀ ਬਲਾਕ ਸੰਮਤੀ ਲਈ ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਨਵਜੀਪ ਕੁਮਾਰ ਰਿਟਨਿੰਗ ਅਫ਼ਸਰ ਤੇ ਨਾਇਬ ਤਹਿਸੀਲਦਾਰ ਪਟਿਆਲਾ ਅਰਮਾਨ ਜੋਸਨ ਏ.ਆਰ.ਓ ਹੋਣਗੇ ਅਤੇ ਇਨ੍ਹਾਂ ਵੱਲੋਂ ਨਾਮਜ਼ਦਗੀ ਪੱਤਰ ਦਫ਼ਤਰ ਮਾਰਕੀਟ ਕਮੇਟੀ ਦੂਧਨਸਾਧਾਂ ਵਿਖੇ ਹਾਸਲ ਕੀਤੇ ਜਾਣਗੇ। ਜਦੋਂਕਿ ਘਨੌਰ ਬਲਾਕ ਸੰਮਤੀ ਲਈ ਪੀ.ਐਸ.ਪੀ.ਸੀ.ਐਲ ਰਾਜਪੁਰਾ ਦੇ ਵਧੀਕ ਐਸ.ਈ. ਧਰਮਵੀਰ ਕਮਲ ਹੋਣਗੇ ਤੇ ਏ.ਆਰ.ਓ. ਐਸ.ਡੀ.ਓ. ਲੋਕ ਨਿਰਮਾਣ ਦਲਜੀਤ ਸਿੰਘ ਬਾਸੀ ਹੋਣਗੇ ਅਤੇ ਇਨ੍ਹਾਂ ਵੱਲੋਂ ਉਮੀਦਵਾਰਾਂ ਦੇ ਨਾਮਜਦਗੀ ਪੱਤਰ ਨਾਇਬ ਤਹਿਸੀਲਦਾਰ ਦਫ਼ਤਰ ਘਨੌਰ ਦੇ ਕੋਰਟ ਰੂਮ ਵਿਖੇ ਲਏ ਜਾਣਗੇ।

ਇਸ ਤੋਂ ਇਲਾਵਾ ਸ਼ੰਭੂ ਕਲਾਂ ਬਲਾਕ ਸੰਮਤੀ ਲਈ ਬੀ.ਐਮ.ਐਲ. ਦੇ ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ ਰਿਟਰਨਿੰਗ ਅਫ਼ਸਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਮੁਹੰਮਦ ਅਸਲਮ ਏ.ਆਰ.ਓ. ਹੋਣਗੇ ਅਤੇ ਇਨ੍ਹਾਂ ਵੱਲੋਂ ਸ਼ੰਭੂ ਕਲਾਂ ਬਲਾਕ ਸੰਮਤੀ ਲਈ ਉਮੀਦਵਾਰਾਂ ਦੇ ਨਾਜਮਦਗੀ ਪੱਤਰ ਯੂਨੀਵਰਸਿਟੀ ਕਾਲਜ ਘਨੌਰ ਵਿਖੇ ਹਾਸਲ ਕੀਤੇ ਜਾਣਗੇ।

ਇਸੇ ਦੌਰਾਨ ਪਟਿਆਲਾ ਜ਼ਿਲ੍ਹੇ ਅੰਦਰ ਇਹ ਚੋਣਾਂ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ, ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਚੋਣਾਂ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਅਤੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਸਬੰਧੀ ਜਰੂਰੀ ਦਿਸ਼ਾ ਨਿਰਦੇਸ਼ਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਇਹ ਚੋਣਾਂ ਆਪਣੀਆਂ ਪਾਰਟੀਆਂ ਦੇ ਚੋਣ ਨਿਸ਼ਾਨ ‘ਤੇ ਲੜੀਆਂ ਜਾਣਗੀਆਂ ਅਤੇ ਵੋਟਾਂ ਈ.ਵੀ.ਐਮ. ਦੀ ਬਜਾਇ ਬੈਲੇਟ ਪੇਪਰਾਂ ‘ਤੇ ਪੁਆਈਆਂ ਜਾਣਗੀਆਂ।

ਦਮਨਜੀਤ ਸਿੰਘ ਮਾਨ ਨੇ ਸਮੂਹ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਾਲ ਨਾਲ ਸਮੁੱਚੇ ਅਮਲੇ ਨੂੰ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਅਤੇ ਸਫਲ ਤੇ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਉਣ ਲਈ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ, ਰਿਟਰਨਿੰਗ ਅਫਸਰ ਏ.ਡੀ.ਸੀ. ਡਾ. ਇਸਮਤ ਵਿਜੇ ਸਿੰਘ, ਬਬਨਦੀਪ ਸਿੰਘ ਵਾਲੀਆ, ਕੰਨੂ ਗਰਗ, ਨਮਨ ਮਾਰਕੰਨ, ਨਵਦੀਪ ਕੁਮਾਰ, ਅਸ਼ੋਕ ਕੁਮਾਰ, ਹਰਜੋਤ ਕੌਰ ਮਾਵੀ ਤੇ ਰਿਚਾ ਗੋਇਲ, ਜ਼ਿਲ੍ਹਾ ਪ੍ਰੀਸ਼ਦ ਦੇ ਵਧੀਕ ਸੀ.ਈ.ਓ. ਅਮਨਦੀਪ ਕੌਰ, ਡੀ.ਡੀ.ਪੀ.ਓ ਮੋਹਿੰਦਰਜੀਤ ਸਿੰਘ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments