Homeਪੰਜਾਬਵਿਧਾਇਕ ਰਾਣਾ ਗੁਰਜੀਤ ਨੇ ਸਰਕਾਰ ਨੂੰ ਇਸ ਮੁੱਦੇ 'ਤੇ ਪੂਰਨ ਸਮਰਥਨ ਦੇਣ...

ਵਿਧਾਇਕ ਰਾਣਾ ਗੁਰਜੀਤ ਨੇ ਸਰਕਾਰ ਨੂੰ ਇਸ ਮੁੱਦੇ ‘ਤੇ ਪੂਰਨ ਸਮਰਥਨ ਦੇਣ ਦੀ ਕਹੀ ਗੱਲ

ਤੁਹਾਨੂੰ ਦੱਸ ਦੇਈਏ ਕਿ ਸੀਨੀਅਰ ਕਾਂਗਰਸੀ ਨੇਤਾ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਬੋਲਦੇ ਹੋਏ ਪੰਜਾਬ ਵਿੱਚ ਡੈਮਾਂ ਅਤੇ ਇਸ ਤਰ੍ਹਾਂ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਸੁਰੱਖਿਆ ਲਈ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਤਾਇਨਾਤੀ ਨੂੰ ਰੱਦ ਕਰਨ ਵਾਲੇ ਸਰਕਾਰ ਦੇ ਮਤੇ ਦਾ ਸਮਰਥਨ ਕੀਤਾ। ਉਨ੍ਹਾਂ ਨੇ ਸੂਬੇ ਦੀ ਸਮੁੱਚੀ ਬਿਹਤਰੀ ਲਈ ਪੰਜਾਬ ਸਰਕਾਰ ਨੂੰ ਕਾਂਗਰਸ ਪਾਰਟੀ ਵੱਲੋਂ ਪੂਰਾ ਸਮਰਥਨ ਦੇਣ ਦੀ ਗੱਲ ਕਹੀ।

ਉਨ੍ਹਾਂ ਨੇ ਭੂਗੋਲਿਕ ਸਥਿਤੀ ਉਜਾਗਰ ਕਰਦਿਆਂ ਕਿਹਾ ਕਿ ਸਰਹੱਦੀ ਰਾਜਾਂ ਪੰਜਾਬ, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਗੁਜਰਾਤ ਨੇ ਹਮੇਸ਼ਾ ਜੰਗਾਂ ਅਤੇ ਤਣਾਅ ਦੌਰਾਨ ਸਭ ਤੋਂ ਵੱਧ ਨੁਕਸਾਨ ਝੱਲਿਆ ਹੈ ਅਤੇ ਕਿਹਾ ਕਿ ਇਨ੍ਹਾਂ ਰਾਜਾਂ ਨੂੰ ਵਿਸ਼ੇਸ਼ ਦਰਜਾ ਦਿੱਤਾ ਜਾਵੇ। ਉਨ੍ਹਾਂ ਨੇ ਇਨ੍ਹਾਂ ਰਾਜਾਂ ਲਈ ਰਾਸ਼ਟਰੀ ਬਜਟ ਵਿੱਚ ਵਿਸ਼ੇਸ਼ ਵਿੱਤੀ ਅਲਾਟਮੈਂਟ ਦਾ ਪ੍ਰਸਤਾਵ ਵੀ ਰੱਖਿਆ।

ਰਾਣਾ ਗੁਰਜੀਤ ਸਿੰਘ ਨੇ ਕਿਹਾ, “ਮੈਂ ਆਪਣੇ ਅਤੇ ਆਪਣੀ ਪਾਰਟੀ ਵੱਲੋਂ ਮਤੇ ਨੂੰ ਪੂਰਾ ਸਮਰਥਨ ਦਿੰਦਾ ਹਾਂ,” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਣੀ ਪੰਜਾਬ ਦੀ ਜੀਵਨ ਰੇਖਾ ਹੈ, ਅਤੇ ਸਾਨੂੰ ਆਪਣੇ ਸਹੀ ਹਿੱਸੇ ਲਈ ਲੜਨਾ ਚਾਹੀਦਾ ਹੈ,।” ਉਨ੍ਹਾਂ ਇਸ ਸਰਕਾਰ ਦੇ ਨਾਲ ਖੜ੍ਹੇ ਹੋਣ ਦੀ ਕਾਂਗਰਸ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments