Homeਪੰਜਾਬਲਾਡੋਵਾਲ ਟੋਲ ਪਲਾਜ਼ਾ ‘ਤੇ ਗੋਲੀਬਾਰੀ ਕਰਨ ਵਾਲੇ ਤਿੰਨ ਦੋਸ਼ੀ 24 ਘੰਟਿਆਂ ਵਿੱਚ...

ਲਾਡੋਵਾਲ ਟੋਲ ਪਲਾਜ਼ਾ ‘ਤੇ ਗੋਲੀਬਾਰੀ ਕਰਨ ਵਾਲੇ ਤਿੰਨ ਦੋਸ਼ੀ 24 ਘੰਟਿਆਂ ਵਿੱਚ ਗ੍ਰਿਫ਼ਤਾਰ

ਲੁਧਿਆਣਾ 9 ਦਸੰਬਰ (ਛਤਰਪਾਲ ਸਿੰਘ) : ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਸ਼ਨੀਵਾਰ ਰਾਤ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਤਿੰਨ ਦੋਸ਼ੀਆਂ ਨੂੰ ਪੁਲਿਸ ਨੇ ਤੇਜ਼ ਕਾਰਵਾਈ ਕਰਦਿਆਂ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀ.ਸੀ.ਪੀ.) ਰੁਪਿੰਦਰ ਸਿੰਘ ਅਤੇ ਏ.ਡੀ.ਸੀ.ਪੀ.-3 ਕੰਵਲਪ੍ਰੀਤ ਸਿੰਘ ਚਾਹਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਡੋਵਾਲ ਥਾਣੇ ਦੀ ਪੁਲਿਸ ਨੇ ਇਹ ਵੱਡੀ ਕਾਮਯਾਬੀ ਹਾਸਲ ਕੀਤੀ ਹੈ।

ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤੇ ਤਿੰਨੋਂ ਦੋਸ਼ੀ ਬਟਾਲਾ ਦੇ ਰਹਿਣ ਵਾਲੇ ਹਨ। ਇਹ ਸ਼ੁੱਕਰਵਾਰ ਨੂੰ ਪਟਿਆਲਾ ਵਿੱਚ ਇੱਕ ਵਿਆਹ ਸਮਾਰੋਹ ਲਈ ਗਏ ਸਨ ਅਤੇ ਸ਼ਨੀਵਾਰ ਨੂੰ ਵਾਪਸੀ ਦੌਰਾਨ ਟੋਲ ਪਲਾਜ਼ਾ ‘ਤੇ VIP ਲੇਨ ਵਿੱਚ ਤੋਂ ਜ਼ਬਰਦਸਤੀ ਗੁਜ਼ਰਨ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਟੋਲ ਕਰਮਚਾਰੀਆਂ ਨਾਲ ਉਨ੍ਹਾਂ ਦੀ ਤਿੱਖੀ ਬਹਿਸ ਹੋ ਗਈ ਅਤੇ ਝਗੜਾ ਵੱਧਣ ‘ਤੇ ਡਰਾਈਵਰਾਂ ਨੇ ਟੋਲ ਪਲਾਜ਼ਾ ਕਰਮਚਾਰੀਆਂ ‘ਤੇ ਗੋਲੀਆਂ ਚਲਾ ਦਿੱਤੀਆਂ।

ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਬਲਜੀਤ ਸਿੰਘ, ਸਤਨਾਮ ਸਿੰਘ ਪੁੱਤਰ ਦਲਵਿੰਦਰ ਸਿੰਘ ਅਤੇ ਆਦਿਤਿਆ ਕੁਮਾਰ ਪੁੱਤਰ ਵਰੁਣ ਕੁਮਾਰ ਵਜੋਂ ਹੋਈ ਹੈ।

ਡੀ.ਸੀ.ਪੀ. ਰੁਪਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਕਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਗ੍ਰਿਫ਼ਤਾਰ ਤਿੰਨੋਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ, ਜਿਸ ਦੌਰਾਨ ਗੋਲੀਬਾਰੀ ਵਿੱਚ ਵਰਤੇ ਹਥਿਆਰ ਦੀ ਬਰਾਮਦਗੀ ਅਤੇ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਜਾਰੀ ਰਹੇਗੀ।

ਇਸ ਘਟਨਾ ਸੰਬੰਧੀ ਟੋਲ ਪਲਾਜ਼ਾ ਦੇ ਸੁਰੱਖਿਆ ਗਾਰਡ ਸਿਕੰਦਰ ਸਿੰਘ ਦੀ ਸ਼ਿਕਾਇਤ ‘ਤੇ ਅਸਲਾ ਐਕਟ ਅਤੇ ਕਤਲ ਦੀ ਕੋਸ਼ਿਸ਼ ਦੀਆਂ ਧਾਰਾਵਾਂ ਹੇਠਕੇਸ ਦਰਜ ਕੀਤਾ ਗਿਆ ਸੀ।

RELATED ARTICLES
- Advertisment -
Google search engine
Google search engine
Google search engine

Most Popular

Recent Comments