ਚੰਡੀਗੜ੍ਹ, 12 ਦਸੰਬਰ : (ਛਤਰਪਾਲ ਸਿੰਘ) : ਪੰਜਾਬ ਦੇ ਮੰਤਰੀ ਨੇ ਅੱਜ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਭਾਰਤ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ Ms. Alba Smeriglio ਨਾਲ ਮੁਲਾਕਾਤ ਕੀਤੀ। ਦੋਵਾਂ ਪੱਖਾਂ ਵਿਚਕਾਰ ਸਿੱਖਿਆ, ਤਕਨੀਕ ਅਤੇ ਹੋਰ ਕਈ ਖੇਤਰਾਂ ਵਿੱਚ ਸਾਂਝੇ ਤੌਰ ‘ਤੇ ਕੰਮ ਕਰਨ ਸੰਬੰਧੀ ਵਿਸਥਾਰਪੂਰਵਕ ਚਰਚਾ ਹੋਈ।

ਮੀਟਿੰਗ ਦੌਰਾਨ ਪੰਜਾਬ ਅਤੇ ਯੂਨਾਈਟਿਡ ਕਿੰਗਡਮ ਵਿਚਕਾਰ ਨਿਵੇਸ਼ ਅਤੇ ਵਪਾਰ ਨੂੰ ਹੋਰ ਵਧਾਉਣ ‘ਤੇ ਖਾਸ ਤੌਰ ‘ਤੇ ਧਿਆਨ ਦਿੱਤਾ ਗਿਆ। ਮੰਤਰੀ ਨੇ ਕਿਹਾ ਕਿ ਵੱਧ ਨਿਵੇਸ਼ ਨਾਲ ਨਾ ਸਿਰਫ਼ ਰਾਜ ਦੀ ਅਰਥਵਿਵਸਥਾ ਮਜ਼ਬੂਤ ਹੋਵੇਗੀ, ਸਗੋਂ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।
ਇਸ ਮੌਕੇ Progressive Punjab Investors’ Summit 2026 ਲਈ Ms. Smeriglio ਨੂੰ ਨਿੱਘਾ ਸੱਦਾ ਵੀ ਦਿੱਤਾ ਗਿਆ, ਤਾਂ ਜੋ ਦੋਵਾਂ ਪੱਖਾਂ ਦੇ ਸਹਿਯੋਗ ਨੂੰ ਹੋਰ ਵੀ ਮਜ਼ਬੂਤ ਕੀਤਾ ਜਾ ਸਕੇ।
ਦੋਵਾਂ ਨੇ ਭਵਿੱਖ ਵਿੱਚ ਸਾਂਝੇ ਪ੍ਰਾਜੈਕਟਾਂ ਅਤੇ ਡਿਵੈਲਪਮੈਂਟ ਇਨੀਸ਼ੀਏਟਿਵਜ਼ ‘ਤੇ ਕੰਮ ਕਰਨ ਦੀ ਉਮੀਦ ਜਤਾਈ।









