Homeਪੰਜਾਬ'ਮਿਸ਼ਨ ਕਲੀਨ ਪੰਜਾਬ’ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਵਿਆਪਕ ਸਫ਼ਾਈ ਮੁਹਿੰਮ ਲਗਾਤਾਰ...

‘ਮਿਸ਼ਨ ਕਲੀਨ ਪੰਜਾਬ’ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਵਿਆਪਕ ਸਫ਼ਾਈ ਮੁਹਿੰਮ ਲਗਾਤਾਰ ਜਾਰੀ

Fatehgarh Sahib Cleanliness Drive Under Mission Clean Punjab

ਸਰਹਿੰਦ/ਬੱਸੀ ਪਠਾਣਾਂ 4 ਸਤੰਬਰ, 2026 (ਦੀਪਕ ਦੱਤਾ) : ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਬੱਸੀ ਪਠਾਣਾਂ ਅਤੇ ਸਰਹਿੰਦ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਮੁਹਿੰਮ ਤਹਿਤ ਬੱਸੀ ਪਠਾਣਾਂ ਦੇ ਮੁਹੱਲਾ ਸਿੰਘਪੁਰਾ ਰੋਡ ਅਤੇ ਸਰਹਿੰਦ ਦੇ ਵਾਰਡ ਨੰਬਰ 3, 4 ਅਤੇ 22 ਵਿਖੇ ਨਗਰ ਕੌਂਸਲ ਦੇ ਸਫ਼ਾਈ ਅਮਲੇ ਵੱਲੋਂ ਵਿਆਪਕ ਪੱਧਰ ’ਤੇ ਸਫ਼ਾਈ ਕਾਰਜ ਕੀਤੇ ਗਏ। ਇਸ ਦੌਰਾਨ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ਤੋਂ ਕੂੜਾ-ਕਰਕਟ ਅਤੇ ਹੋਰ ਗੰਦਗੀ ਨੂੰ ਹਟਾ ਕੇ ਇਲਾਕਿਆਂ ਦੀ ਸਫ਼ਾਈ ਕੀਤੀ ਗਈ। ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਵਿਧਾਇਕ ਬੱਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ  ਸਫ਼ਾਈ ਵਿਵਸਥਾ ਦਾ ਧਿਆਨ ਰੱਖਣਾ ਹਰੇਕ ਜ਼ਿਲ੍ਹਾ ਵਾਸੀ ਦੀ ਨੈਤਿਕ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਾਂਝੇ ਤੌਰ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਰੱਖਣ, ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਨਗਰ ਕੌਂਸਲ ਦੇ ਸਫ਼ਾਈ ਕਾਮਿਆਂ ਦਾ ਸਹਿਯੋਗ ਕਰਨ। ਉਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਸਫ਼ਾਈ ਮੁਹਿੰਮ ਨੂੰ ਰੋਜ਼ਾਨਾ ਪੱਧਰ ਹੋਰ ਸੁਚਾਰੂ ਬਣਾਉਣ ਲਈ ਪ੍ਰੇਰਿਤ ਵੀ ਦਿੱਤਾ। ਬੱਸੀ ਪਠਾਣਾਂ ਸਫ਼ਾਈ ਮੁਹਿੰਮ ਦੌਰਾਨ  ਨਗਰ ਕੌਂਸਲ ਪ੍ਰਧਾਨ ਸ਼੍ਰੀ ਰਾਜ ਕੁਮਾਰ , ਕੌਂਸਲਰ ਸੀਨੀਅਰ ਮੀਤ ਪ੍ਰਧਾਨ ਅਰਵਿੰਦਰ ਕੌਰ, ਬਾਜਵਾ ਅਤੇ ਸਟਾਫ ਨਗਰ ਕੌਂਸਲ ਮੌਕੇ ਤੇ ਹਾਜਰ ਰਹੇ ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments