Home ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਦਾ ਵਫ਼ਦ ਗੁਜਰਾਤ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਦਾ ਵਫ਼ਦ ਗੁਜਰਾਤ ਵਿੱਚ ਨਿਵੇਸ਼ਕਾਂ ਨਾਲ ਕਰੇਗਾ ਵਿਚਾਰ-ਵਟਾਂਦਰਾ, ਸੂਬੇ ਵਿੱਚ ਨਿਵੇਸ਼ ਦੇ ਨਵੇਂ ਮੌਕਿਆਂ ’ਤੇ ਰਹੇਗਾ ਧਿਆਨ

Haryana Chief Minister Nayab Singh Saini will lead a delegation to Surat and Gandhinagar on October 27–28, 2026, to attract fresh investments, strengthen industrial partnerships and promote the state’s Make in Haryana Industrial Policy-2026.

0

ਹਰਿਆਣਾ ਦੀ ਉਦਯੋਗਿਕ ਸਮਰੱਥਾ, ਨਿਵੇਸ਼ ਪੱਖੀ ਨੀਤੀਆਂ ਅਤੇ ਵਿਕਾਸ ਦੀਆਂ ਸੰਭਾਵਨਾਵਾਂ ਤੋਂ ਜਾਣੂ ਹੋਣਗੇ ਉਦਯੋਗ ਜਗਤ ਦੇ ਨੁਮਾਇੰਦੇ

ਹਰਿਆਣਾ, 26 ਅਕਤੂਬਰ 2026 (ਸੰਜੀਵ ਸ਼ਰਮਾ): ਹਰਿਆਣਾ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ, ਉਦਯੋਗਿਕ ਸਹਿਯੋਗ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਉਪਲਬਧ ਵਪਾਰਕ ਮੌਕਿਆਂ ਤੋਂ ਦੇਸ਼-ਵਿਦੇਸ਼ ਦੇ ਨਿਵੇਸ਼ਕਾਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਦਾ ਇੱਕ ਉੱਚ ਪੱਧਰੀ ਵਫ਼ਦ 27 ਅਤੇ 28 ਅਕਤੂਬਰ 2026 ਨੂੰ ਗੁਜਰਾਤ ਦੇ ਸੂਰਤ ਅਤੇ ਗਾਂਧੀਨਗਰ ਦਾ ਦੌਰਾ ਕਰੇਗਾ। ਇਸ ਦੌਰਾਨ ਨਿਵੇਸ਼ਕਾਂ ਨਾਲ ਸਿੱਧਾ ਸੰਵਾਦ, ਉਦਯੋਗ ਜਗਤ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਅਤੇ ਹਰਿਆਣਾ ਇਨਵੈਸਟਮੈਂਟ ਰੋਡਸ਼ੋਅ ਰਾਹੀਂ ਸੂਬੇ ਦੀਆਂ ਉਦਯੋਗਿਕ ਅਤੇ ਆਰਥਿਕ ਸੰਭਾਵਨਾਵਾਂ ਨੂੰ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਕਰਨ ਲਈ ਸੱਦਾ ਦਿੱਤਾ ਜਾਵੇਗਾ। ਇਸ ਦੌਰੇ ਦੌਰਾਨ ਮੁੱਖ ਮੰਤਰੀ ਦੇ ਨਾਲ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹਿਣਗੇ। ਉਦਯੋਗ ਅਤੇ ਵਣਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 27 ਅਕਤੂਬਰ ਨੂੰ ਸੂਰਤ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਿਵੇਸ਼ਕਾਂ ਨਾਲ ਇਕੱਲੇ-ਇਕੱਲੇ ਪੱਧਰ ’ਤੇ ਮੀਟਿੰਗਾਂ ਕਰਨਗੇ। ਇਨ੍ਹਾਂ ਮੀਟਿੰਗਾਂ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ, ਉਦਯੋਗਾਂ ਦੇ ਵਿਸਥਾਰ ਅਤੇ ਹਰਿਆਣਾ ਵਿੱਚ ਕਾਰੋਬਾਰ ਸਥਾਪਤ ਕਰਨ ਨਾਲ ਜੁੜੇ ਮੌਕਿਆਂ ਬਾਰੇ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਪ੍ਰਵਾਸੀ ਮਿਲਣ ਸਮਾਗਮ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਪ੍ਰਵਾਸੀ ਭਾਈਚਾਰੇ ਦੇ ਨੁਮਾਇੰਦਿਆਂ ਅਤੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਵਿਚਾਰ-ਵਟਾਂਦਰਾ ਹੋਵੇਗਾ। ਸਮਾਗਮ ਦੌਰਾਨ ਹਰਿਆਣਾ ਦੀ ਅਮੀਰ ਸੱਭਿਆਚਾਰਕ ਵਿਰਾਸਤ, ਵਿਕਾਸ ਯਾਤਰਾ ਅਤੇ ਉਦਯੋਗਿਕ ਸੰਭਾਵਨਾਵਾਂ ਤੋਂ ਨਿਵੇਸ਼ਕਾਂ ਨੂੰ ਜਾਣੂ ਕਰਵਾਇਆ ਜਾਵੇਗਾ।

ਗਾਂਧੀਨਗਰ ਵਿੱਚ ਹੋਵੇਗਾ ਹਰਿਆਣਾ ਇਨਵੈਸਟਮੈਂਟ ਰੋਡਸ਼ੋਅ

ਡਾ. ਅਮਿਤ ਅਗਰਵਾਲ ਨੇ ਦੱਸਿਆ ਕਿ 28 ਅਕਤੂਬਰ ਨੂੰ ਗਾਂਧੀਨਗਰ ਵਿੱਚ ਹਰਿਆਣਾ ਇਨਵੈਸਟਮੈਂਟ ਰੋਡਸ਼ੋਅ ਕਰਵਾਇਆ ਜਾਵੇਗਾ। ਇਸ ਵਿੱਚ ਵੱਖ-ਵੱਖ ਖੇਤਰਾਂ ਦੇ ਪ੍ਰਮੁੱਖ ਉਦਯੋਗਪਤੀ, ਨਿਵੇਸ਼ਕ ਅਤੇ ਉਦਯੋਗ ਜਗਤ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਰੋਡਸ਼ੋਅ ਦਾ ਉਦੇਸ਼ ਉਦਯੋਗ ਜਗਤ ਨੂੰ ਹਰਿਆਣਾ ਵਿੱਚ ਨਿਵੇਸ਼ ਦੀਆਂ ਵਿਆਪਕ ਸੰਭਾਵਨਾਵਾਂ ਤੋਂ ਜਾਣੂ ਕਰਵਾਉਣਾ, ਨਿਵੇਸ਼ਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨਾ ਅਤੇ ਸੂਬੇ ਵਿੱਚ ਨਵੇਂ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ। ਪ੍ਰੋਗਰਾਮ ਦੌਰਾਨ ਹਰਿਆਣਾ ਵਿੱਚ ਉਪਲਬਧ ਉਦਯੋਗਿਕ ਬੁਨਿਆਦੀ ਢਾਂਚੇ, ਨਿਵੇਸ਼ ਪੱਖੀ ਨੀਤੀਆਂ, ਮਜ਼ਬੂਤ ਸੰਪਰਕ ਸਹੂਲਤਾਂ, ਹੁਨਰਮੰਦ ਮਨੁੱਖੀ ਸਰੋਤ ਅਤੇ ਵੱਖ-ਵੱਖ ਖੇਤਰਾਂ ਵਿੱਚ ਮੌਜੂਦ ਵਪਾਰਕ ਮੌਕਿਆਂ ਨੂੰ ਉਜਾਗਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਦਯੋਗ ਜਗਤ ਦੇ ਨੁਮਾਇੰਦਿਆਂ ਨਾਲ ਨਿਵੇਸ਼ ਪ੍ਰਸਤਾਵਾਂ, ਸੰਭਾਵੀ ਪ੍ਰਾਜੈਕਟਾਂ ਅਤੇ ਵਪਾਰਕ ਭਾਈਵਾਲੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਨਿਵੇਸ਼ ਨਾਲ ਸਬੰਧਤ ਸਮਝੌਤਾ ਪੱਤਰਾਂ (ਐੱਮਓਯੂ) ਦੀਆਂ ਸੰਭਾਵਨਾਵਾਂ ’ਤੇ ਵੀ ਚਰਚਾ ਹੋਵੇਗੀ।

‘ਮੇਕ ਇਨ ਹਰਿਆਣਾ ਇੰਡਸਟਰੀਅਲ ਪਾਲਿਸੀ-2026’ ਨਾਲ ਨਿਵੇਸ਼ ਅਤੇ ਰੁਜ਼ਗਾਰ ਨੂੰ ਮਿਲੇਗਾ ਹੁਲਾਰਾ

ਡਾ. ਅਮਿਤ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਨੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਨਿਰਮਾਣ ਖੇਤਰ ਨੂੰ ਮਜ਼ਬੂਤ ਬਣਾਉਣ ਅਤੇ ਨਿਵੇਸ਼ਕਾਂ ਲਈ ਅਨੁਕੂਲ ਮਾਹੌਲ ਤਿਆਰ ਕਰਨ ਦੇ ਉਦੇਸ਼ ਨਾਲ ‘ਮੇਕ ਇਨ ਹਰਿਆਣਾ ਇੰਡਸਟਰੀਅਲ ਪਾਲਿਸੀ-2026’ ਲਾਗੂ ਕੀਤੀ ਹੈ। ਸੂਬਾ ਸਰਕਾਰ ਦਾ ਟੀਚਾ ਇਨ੍ਹਾਂ ਨੀਤੀਗਤ ਪਹਿਲਕਦਮੀਆਂ ਰਾਹੀਂ ਸਾਲ 2030-31 ਤੱਕ ਲਗਭਗ 5 ਲੱਖ ਕਰੋੜ ਰੁਪਏ ਦਾ ਨਵਾਂ ਨਿਵੇਸ਼ ਆਕਰਸ਼ਿਤ ਕਰਨਾ ਅਤੇ 10 ਲੱਖ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। ਇਸ ਨਾਲ ਹਰਿਆਣਾ ਵਿੱਚ ਉਦਯੋਗਿਕ ਵਿਸਥਾਰ ਅਤੇ ਤਕਨੀਕੀ ਨਵੀਨਤਾ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ।

Exit mobile version