Home ਪਟਿਆਲਾ ਅਪਡੇਟ ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

District-level essay competition held to promote HIV/AIDS awareness

0
ਪਟਿਆਲਾ 12 ਅਗਸਤ, 2026  ( ਦੀਪਕ ਦੱਤਾ) : (ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ) ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਪਟਿਆਲਾ ਸ਼ਾਲੂ ਮਹਿਰਾ ਦੇ ਦਿਸ਼ਾ-ਨਿਰਦੇਸ਼ ਅਤੇ ਡਿਪਟੀ ਡੀਈਓ ਸੈਕੰਡਰੀ ਪਟਿਆਲਾ ਡਾ. ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ, ਪਟਿਆਲਾ ਵਿਖੇ ਕਰਵਾਏ ਗਏ ।ਇਸ ਮੁਕਾਬਲੇ ਦਾ ਵਿਸ਼ਾ ‘ਐਚਆਈਵੀ/ਏਡਜ਼ ਦੇ ਖਾਤਮੇ ਲਈ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ: ਜਾਗਰੂਕਤਾ, ਰੋਕਥਾਮ ਅਤੇ ਹਮਦਰਦੀ’ ਸੀ। ਮੁਕਾਬਲੇ ਵਿੱਚ ਬਲਾਕ ਪੱਧਰ ’ਤੇ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ।ਮੁਕਾਬਲੇ ਵਿੱਚ ਹਰ ਬਲਾਕ ਵੱਲੋਂ ਦੋ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਰਾਸ਼ਟਰੀ ਜਨਸੰਖਿਆ ਪ੍ਰੋਗਰਾਮ ਕੋਆਰਡੀਨੇਟਰ ਹੈੱਡ ਮਾਸਟਰ ਜਗਮੀਤ ਸਿੰਘ  ਨੇ ਜਾਣਕਾਰੀ ਦਿੱਤੀ ਕਿ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਸੂਰਪੁਰ ਦੇ ਵਿਦਿਆਰਥੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਜ਼ੀਦਪੁਰ ਦੂਜੇ ਅਤੇ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨ ਸਿੰਘ ਨਾਭਾ ਤੀਜੇ ਸਥਾਨ ’ਤੇ ਰਿਹਾ। ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਰਾਮਗੜ੍ਹ ਮੋਤੀ ਬਾਗ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁਨਾਗਰਾ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ।
ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਇਸ ਤੋਂ ਪਹਿਲਾਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਸੀ। ਅਧਿਆਪਕਾਂ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਸਮਾਜਿਕ ਜਾਗਰੂਕਤਾ ਦੇ ਅਜਿਹੇ ਕਾਰਜਕ੍ਰਮਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਡਾਇਟ ਦੇ ਪ੍ਰਿੰਸੀਪਲ ਸੰਦੀਪ ਨਾਗਰ ਅਤੇ ਡਿਪਟੀ ਡੀਈਓ ਸੈਕੰਡਰੀ ਪਟਿਆਲਾ ਡਾ. ਰਵਿੰਦਰਪਾਲ ਸ਼ਰਮਾ ਵੱਲੋਂ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ।
ਡਾ. ਰਵਿੰਦਰਪਾਲ ਸਿੰਘ ਡਿਪਟੀ ਡੀਈਓ ਪਟਿਆਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਐਚਆਈਵੀ/ਏਡਜ਼ ਸਬੰਧੀ ਸਹੀ ਅਤੇ ਵਿਗਿਆਨਕ ਜਾਣਕਾਰੀ ਦੇਣਾ ਸਮੇਂ ਦੀ ਲੋੜ ਹੈ।ਜ਼ਿਲ੍ਹਾ ਪੱਧਰੀ ਵਿਜੇਤਾਵਾਂ ਦਾ ਮਿਤੀ 12 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੁਆਰਾ ਸਨਮਾਨਿਤ ਵੀ ਕੀਤਾ ਜਾਵੇਗਾ।

Exit mobile version