ਫ਼ਤਹਿਗੜ੍ਹ ਸਾਹਿਬ, 10 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਮੁੱਖ ਖੇਤੀਬਾੜੀ ਅਫਸਰ ਡਾ. ਜਗਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਤੀ 13 ਅਕਤੂਬਰ ਨੂੰ ਅੱਤੇਵਾਲੀ ਵਿਖੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ, ਪਰਾਲੀ ਪ੍ਰਬੰਧਨ, ਫ਼ਸਲੀ ਵਿਭਿੰਨਤਾ, ਜੈਵਿਕ ਖੇਤੀ, ਤੇਲਬੀਜ ਫ਼ਸਲਾਂ, ਮਿੱਟੀ ਪਰਖ ਆਦਿ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਅਧੀਨ ਚੱਲ ਰਹੀਆਂ ਸਰਕਾਰੀ ਸਕੀਮਾਂ ਸਬੰਧੀ ਕਿਸਾਨਾਂ ਨੂੰ ਦਿੱਤੀਆਂ ਜਾਂਦੀਆਂ ਸਬਸਿਡੀਆਂ ਬਾਰੇ ਦੱਸਿਆ ਜਾਵੇਗਾ ਅਤੇ ਖੇਤੀ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਮੁੱਖ ਮਹਿਮਾਨ ਵਜੋਂ ਜਦਕਿ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਵਿਧਾਇਕ ਬਸੀ ਪਠਾਣਾ ਰੁਪਿੰਦਰ ਸਿੰਘ ਹੈਪੀ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਣਗੇ।
ਅੱਤੇਵਾਲੀ ਵਿਖੇ 13 ਅਕਤੂਬਰ ਨੂੰ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ
District-Level Farmers’ Fair to Be Held in Attevali on October 13 to Promote Agricultural Awareness and Modern Farming
