ਦਿੜਬਾ/ਕੌਹਰੀਆਂ, 21 ਜੁਲਾਈ,2026 (ਗੁਰਪ੍ਰੀਤ ਸਿੰਘ): ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਕੌਹਰੀਆਂ ਵਿਖੇ ਇੱਕ ਵਿਸ਼ੇਸ਼ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪਿੰਡ ਕੌਹਰੀਆਂ ਦੇ ਸਰਪੰਚ ਮਾਲਵਿੰਦਰ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਬਰਾਬਰੀ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮਾਜ ਲਈ ਮਾਰਗਦਰਸ਼ਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਅਤੇ ਸੰਤਾਂ ਦੀ ਵਿਚਾਰਧਾਰਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਡਾਕੂਮੈਂਟਰੀ ਦੇ ਮਾਧਿਅਮ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਦਰਸ਼ਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਲਈ ਦਿੱਤੇ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਨੇੜੇ ਤੋਂ ਜਾਣਨ ਦਾ ਮੌਕਾ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਵੀਂ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ ਦੇ ਵਿਚਾਰਾਂ ਨਾਲ ਜੋੜਨ ਵਿੱਚ ਸਹਾਇਕ ਹਨ।
