ਸੰਗਰੂਰ/ਸੁਨਾਮ, 1 ਅਗਸਤ, 2026 (ਦੀਪਕ ਦੱਤਾ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫ਼ਲਸਫ਼ੇ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਮਹਾਨ ਯੋਗਦਾਨ ‘ਤੇ ਆਧਾਰਿਤ ਡਾਕੂਮੈਂਟਰੀ ਦਿਖਾਈ ਗਈ।
ਇਸ ਮੌਕੇ ਪਿੰਡ ਦੇ ਸਰਪੰਚ ਹਾਕਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਸਮਾਜ ਨੂੰ ਬਰਾਬਰੀ, ਆਪਸੀ ਭਾਈਚਾਰੇ, ਸੱਚ, ਮਿਹਨਤ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਉੱਚੇ ਆਦਰਸ਼ਾਂ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ।
ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸਮਾਜ ਵਿੱਚ ਸਮਾਨਤਾ, ਸਮਾਜਿਕ ਸਦਭਾਵਨਾ ਅਤੇ ਆਪਸੀ ਏਕਤਾ ਦਾ ਸੰਦੇਸ਼ ਹੋਰ ਮਜ਼ਬੂਤ ਹੋਵੇਗਾ।
ਡਾਕੂਮੈਂਟਰੀ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਇਤ ਮੈਂਬਰਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਪਦੇਸ਼ਾਂ ਤੋਂ ਪ੍ਰੇਰਣਾ ਪ੍ਰਾਪਤ ਕੀਤੀ।
