Homeਪੰਜਾਬਫਤਹਿਗੜ੍ਹ ਸਾਹਿਬ ਦੇ ਪਿੰਡਾਂ 'ਚ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਜੋੜ...

ਫਤਹਿਗੜ੍ਹ ਸਾਹਿਬ ਦੇ ਪਿੰਡਾਂ ‘ਚ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਜੋੜ ਰਹੀ ਦਸਤਾਵੇਜ਼ੀ ਫਿਲਮ

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲ, ਐਲਈਡੀ ਵੈਨ ਰਾਹੀਂ ਪਹੁੰਚ ਰਿਹਾ ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼

ਫਤਹਿਗੜ੍ਹ ਸਾਹਿਬ/ਅਮਲੋਹ, 23 ਜੁਲਾਈ (ਜਗਮੇਲ ਸਿੰਘ ਢਿੱਲੋਂ): ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਉਪਦੇਸ਼ਾਂ ‘ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦਾ ਉਦੇਸ਼ ਗੁਰੂ ਜੀ ਦੇ ਸਮਾਨਤਾ, ਸੇਵਾ, ਮਿਹਨਤ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ।

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਡਾਕੂਮੈਂਟਰੀ ਵੈਨ ਬੀਤੀ ਰਾਤ ਪਿੰਡ ਚਣੋਂ, ਰਾਜਿੰਦਰ ਨਗਰ, ਬੁੱਗਾ ਕਲਾਂ ਅਤੇ ਰਾਏਪੁਰ ਚੋਬਦਾਰਾਂ ਵਿੱਚ ਪਹੁੰਚੀ, ਜਿੱਥੇ ਐਲਈਡੀ ਸਕਰੀਨ ਰਾਹੀਂ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਦਸਤਾਵੇਜ਼ੀ ਫਿਲਮ ਦੇਖੀ ਅਤੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਪ੍ਰਾਪਤ ਕੀਤੀ।

ਉਨ੍ਹਾਂ ਦੱਸਿਆ ਕਿ 24 ਜੁਲਾਈ ਨੂੰ ਇਹ ਦਸਤਾਵੇਜ਼ੀ ਫਿਲਮ ਬਲਾਕ ਸਰਹਿੰਦ ਦੇ ਪਿੰਡ ਹੱਲੋਤਾਲੀ ਅਤੇ ਜਾਗੋ ਚਨਾਰਥਲ ਅਤੇ ਬਲਾਕ ਅਮਲੋਹ ਦੇ ਪਿੰਡ ਤੰਦਾਬੱਧਾ ਖੁਰਦ ਅਤੇ ਕੋਟਲੀ ਵਿੱਚ ਵੀ ਦਿਖਾਈ ਜਾਵੇਗੀ। ਸ਼ੋਅ ਸ਼ਾਮ 6 ਵਜੇ ਅਤੇ 7 ਵਜੇ ਸ਼ੁਰੂ ਹੋਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸੰਘਰਸ਼, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਯੋਗਦਾਨ, ਮਨੁੱਖਤਾ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ ਅਤੇ ਸੇਵਾ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲ ਨਾ ਸਿਰਫ਼ ਗੁਰੂ ਜੀ ਦੇ ਉਪਦੇਸ਼ਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸਾਧਨ ਬਣ ਰਹੀ ਹੈ, ਸਗੋਂ ਨੌਜਵਾਨਾਂ ਅਤੇ ਬੱਚਿਆਂ ਨੂੰ ਆਪਣੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜਨ ਅਤੇ ਸਮਾਜ ਵਿੱਚ ਆਪਸੀ ਸਦਭਾਵਨਾ, ਏਕਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments