ਬੱਸੀ/ਖਮਾਣੋਂ/ਫਤਹਿਗੜ੍ਹ ਸਾਹਿਬ, 01 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ ਤਹਿਤ ਬੱਸੀ ਪਠਾਣਾਂ ਬਲਾਕ ਦੇ ਪਿੰਡ ਖੇੜੀ ਬੀਰ ਸਿੰਘ, ਸ਼ੇਰਗੜ੍ਹ, ਕਮਾਲੀ, ਖਮਾਣੋਂ ਬਲਾਕ ਦੇ ਪਿੰਡ ਸੁਹਾਵੀ, ਮੋਹਨ ਮਾਜਰਾ, ਬਾਠਾ ਅਤੇ ਖੇੜਾ ਬਲਾਕ ਦੇ ਪਿੰਡ ਜਲਵੇੜੀ ਗਹਿਲਾਂ, ਜਲਵੇੜੀ ਧੁਮੀ ਅਤੇ ਨਬੀਪੁਰ ਵਿਖੇ ਐਲ.ਈ.ਡੀ. ਸਕਰੀਨ ਰਾਹੀਂ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫਿਲਮ ਦਿਖਾਈ ਗਈ। ਇਸ ਦਾ ਉਦੇਸ਼ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 02 ਨਵੰਬਰ ਨੂੰ ਬਲਾਕ ਖਮਾਣੋਂ ਦੇ ਪਿੰਡ ਸੰਘੋਲ, ਲਾਹੋਰ ਮਾਜਰਾ, ਬੁਰਜ, ਬਲਾਕ ਬੱਸੀ ਪਠਾਣਾਂ ਦੇ ਪਿੰਡ ਸੈਂਪਲੀ, ਪਮੋਰ, ਚੁੰਨੀ ਕਲਾਂ ਅਤੇ ਬਲਾਕ ਖੇੜਾ ਦੇ ਪਿੰਡ ਬੀਬੀਪੁਰ, ਅਰਾਈ ਮਾਜਰਾ, ਬਰਕਤਪੁਰ ਵਿਖੇ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾਵੇਗੀ। ਇਹ ਸ਼ੋਅ ਕ੍ਰਮਵਾਰ 05,06 ਅਤੇ 07 ਵਜੇ ਸ਼ੁਰੂ ਹੋਣਗੇ।
ਸ਼੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ” 02 ਨਵੰਬਰ ਨੂੰ ਪਿੰਡ ਬੀਬੀਪੁਰ, ਅਰਾਈ ਮਾਜਰਾ, ਬਰਕਤਪੁਰ, ਸੰਘੋਲ, ਲਾਹੋਰ ਮਾਜਰਾ, ਬੁਰਜ, ਸੈਂਪਲੀ, ਪਮੋਰ, ਚੁੰਨੀ ਕਲਾਂ ਵਿਖੇ ਦਿਖਾਈ ਜਾਵੇਗੀ ਦਸਤਾਵੇਜੀ ਫਿਲਮ
Documentary on 650th Parkash Purab of Shri Guru Ravidas Ji Maharaj to Be Screened in Nine Villages on November 2





