Homeਪਟਿਆਲਾ ਅਪਡੇਟਮਹਿੰਦਰਾ ਕਾਲਜ ਤੋਂ ਫੁਹਾਰਾ ਚੌਂਕ ਤੱਕ 5.30 ਕਰੋੜ ਦੀ ਲਾਗਤ ਨਾਲ ਬਣੇਗੀ...

ਮਹਿੰਦਰਾ ਕਾਲਜ ਤੋਂ ਫੁਹਾਰਾ ਚੌਂਕ ਤੱਕ 5.30 ਕਰੋੜ ਦੀ ਲਾਗਤ ਨਾਲ ਬਣੇਗੀ ਡਬਲ ਸੜਕ, ਅਜੀਤਪਾਲ ਸਿੰਘ ਕੋਹਲੀ ਨੇ ਕੀਤਾ ਸ਼ੁਭ ਆਰੰਭ

ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਿਲੇਗੀ ਨਵੀਂ ਰਫ਼ਤਾਰ, ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਵਿਕਾਸ ਕਾਰਜ ਜਾਰੀ

ਪਟਿਆਲਾ, 1 ਜੁਲਾਈ: (ਮਨੋਜ ਵਰਮਾ) : ਪਟਿਆਲਾ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਮਹਿੰਦਰਾ ਕਾਲਜ ਤੋਂ ਫੁਹਾਰਾ ਚੌਂਕ ਤੱਕ ਬਣਨ ਵਾਲੀ ਡਬਲ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਲਗਭਗ 5 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਇਹ ਸੜਕ ਸ਼ਹਿਰ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਏਗੀ। ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਸੜਕਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ। ਸਮਾਗਮ ਦੌਰਾਨ ਕੌਂਸਲਰ ਸਾਗਰ ਧਾਲੀਵਾਲ, ਰਮਨਪ੍ਰੀਤ ਕੌਰ ਕੋਹਲੀ, ਮੀਨਾ ਦੇਵੀ, ਐਕਸੀਅਨ ਪਿਊਸ਼ ਅਗਰਵਾਲ ਅਤੇ ਐਸਡੀਓ ਗੁਰਮਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਰਹੇ।

ਵਿਧਾਇਕ ਅਜੀਤਪਾਲ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਲੋਕਾਂ ਦੀ ਸੁਵਿਧਾ ਲਈ ਇਹ ਸੜਕਾਂ ਦਾ ਕੰਮ ਤੇਜ਼ੀ ਨਾਲ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਇਸ ਲਈ ਪਟਿਆਲਾ ਸ਼ਹਿਰ ਵਿੱਚ ਜਿਹੜੀਆਂ ਸੜਕਾਂ ਕਾਫੀ ਦੇਰ ਤੋਂ ਨਹੀਂ ਬਣੀਆਂ ਸਨ ਉਹ ਸੜਕਾਂ ਨੂੰ ਵੀ ਨਵੀਆਂ ਬਣਾ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਵਿਧਾਇਕ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੀ ਦਿੱਖ ਵੀ ਹੋਰ ਸੁੰਦਰ ਬਣੇਗੀ। ਅਜੀਤ ਪਾਲ ਕੋਹਲੀ ਨੇ ਕਿਹਾ ਜੀ ਇਹ ਪਟਿਆਲਾ ਸ਼ਹਿਰ ਦੇ ਕਈ ਇਲਾਕਿਆਂ ਨੂੰ ਜੋੜਨ ਵਾਲੀ ਮੁੱਖ ਸੜਕ ਹੈ ਇੱਥੋਂ ਤੱਕ ਕਿ ਆਸ ਪਾਸ ਦੇ ਦਕਾਲਾ ਰੋਡ ਸਥਿਤ ਪਿੰਡਾਂ ਤੱਕ ਵੀ ਇਹ ਸੜਕ ਜੋੜਦੀ ਹੈ ਇਥੋਂ ਹਰ ਰੋਜ ਲੱਖਾਂ ਲੋਕ ਆਵਾਜਾਈ ਕਰਦੇ ਹਨ ਇਸ ਲਈ ਲੋਕਾਂ ਦੀਆਂ ਦਿੱਕਤਾਂ ਮੁੱਖ ਰੱਖਦੇ ਹੋਏ ਅਜਿਹੀਆਂ ਸੜਕਾਂ ਪੈਲ ਦੇ ਅਧਾਰ ਤੇ ਬਣਾਈਆਂ ਜਾ ਰਹੀਆਂ।

RELATED ARTICLES
- Advertisment -
Google search engine
Google search engine
Google search engine

Most Popular

Recent Comments