Homeਪੰਜਾਬਖੇਤ ਬਚਾਓ ਅਭਿਆਨ ਤਹਿਤ ਪਿੰਡ ਅੱਤੇਵਾਲੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਖੇਤ ਬਚਾਓ ਅਭਿਆਨ ਤਹਿਤ ਪਿੰਡ ਅੱਤੇਵਾਲੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

A farmers' awareness camp was organised in Attewali village under the 'Save the Fields' campaign to promote sustainable farming practices and protect agricultural land.

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਸੰਭਾਲਣ ਦੇ ਵਿਗਿਆਨਕ ਤਰੀਕਿਆਂ ਬਾਰੇ ਕੀਤਾ ਜਾਗਰੂਕ
ਫਤਹਿਗੜ੍ਹ ਸਾਹਿਬ, 14 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਖੇਤ ਬਚਾਓ ਅਭਿਆਨ ਤਹਿਤ ਪਿੰਡ ਅੱਤੇਵਾਲੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ) ਨੇ ਦੱਸਿਆ ਕਿ ਕੈਂਪ ਦੌਰਾਨ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਦੀ ਸੰਭਾਲ ਸਬੰਧੀ ਵਿਗਿਆਨਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਡਾ. ਅਜੇ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ ਦੀ ਸਰਗਰਮ ਭਾਗੀਦਾਰੀ ਅਤੇ ਵਿਗਿਆਨਕ ਤਕਨੀਕਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨਾਲ ਜੁੜ ਕੇ ਖੇਤੀਬਾੜੀ ਸਬੰਧੀ ਨਵੀਆਂ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਖੇਤਾਂ ਵਿੱਚ ਹੀ ਪਰਾਲੀ ਦੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਅਤੇ ਮਸ਼ੀਨਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਪਰਾਲੀ ਸਾੜਨ ਦੇ ਵਾਤਾਵਰਣ ਅਤੇ ਜ਼ਮੀਨ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਦੱਸਦਿਆਂ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਵੀ ਚਾਨਣਾ ਪਾਇਆ।
ਡਾ. ਰੀਤ ਵਰਮਾ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਵਾਲੀਆਂ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਣਕ ਦੀ ਫਸਲ ਵਿੱਚ ਆਉਣ ਵਾਲੀ ਗੁਲਾਬੀ ਸੁੰਡੀ ਸਬੰਧੀ ਕਿਸਾਨਾਂ ਦੇ ਸ਼ੰਕਿਆਂ ਦਾ ਨਿਵਾਰਨ ਵੀ ਕੀਤਾ। ਇਸੇ ਤਰ੍ਹਾਂ ਡਾ. ਅਰਵਿੰਦ ਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਬਾਗਾਂ, ਪਨੀਰੀਆਂ, ਸਬਜ਼ੀਆਂ ਅਤੇ ਮਸ਼ਰੂਮ ਦੀ ਕਾਸ਼ਤ ਵਿੱਚ ਝੋਨੇ ਦੀ ਪਰਾਲੀ ਦੀ ਸੁਚੱਜੀ ਵਰਤੋਂ ਸਬੰਧੀ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਜਦਕਿ ਡਾ. ਗੁਰਅੰਸ਼ਪ੍ਰੀਤ ਸਿੰਘ ਸੇਠੀ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਝੋਨੇ ਦੀ ਪਰਾਲੀ ਨੂੰ ਪਸ਼ੂ ਖੁਰਾਕ ਵਜੋਂ ਵਰਤਣ ਸਬੰਧੀ ਜਾਣਕਾਰੀ ਦਿੱਤੀ। ਕੈਂਪ ਦੇ ਅੰਤ ਵਿੱਚ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਖੇਤੀ ਸਾਹਿਤ ਨੂੰ ਅਪਣਾਉਣ ਅਤੇ ਇਸ ਵਿੱਚ ਦਰਸਾਏ ਵਿਗਿਆਨਕ ਢੰਗਾਂ ਅਨੁਸਾਰ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਫਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰੱਖੀ ਜਾ ਸਕੇ।
RELATED ARTICLES
- Advertisment -
Google search engine
Google search engine
Google search engine

Most Popular

Recent Comments