Home ਹਰਿਆਣਾ 17 ਨਵੰਬਰ ਨੂੰ ਬੋਰਡ ਮੁੱਖ ਦਫ਼ਤਰ ਵਿਖੇ ਅਣਉਚਿਤ ਸਾਧਨਾਂ ਦੇ ਮਾਮਲਿਆਂ ਦੀ...

17 ਨਵੰਬਰ ਨੂੰ ਬੋਰਡ ਮੁੱਖ ਦਫ਼ਤਰ ਵਿਖੇ ਅਣਉਚਿਤ ਸਾਧਨਾਂ ਦੇ ਮਾਮਲਿਆਂ ਦੀ ਹੋਵੇਗੀ ਸੁਣਵਾਈ

Haryana Board to Hear UMC Cases of October 2026 Examinations on November 17 in Bhiwani.

0

ਕੁਰੂਕਸ਼ੇਤਰ, 16 ਨਵੰਬਰ, 2026 (ਸੰਜੀਵ ਸ਼ਰਮਾ): ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਦੇ ਚੇਅਰਮੈਨ ਡਾ. ਸ਼ੰਕਰ ਲਾਲ ਧੂਪੜ ਨੇ ਦੱਸਿਆ ਕਿ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ (ਸਿੱਖਿਆ ਅਤੇ ਮੁਕਤ ਸਕੂਲ) ਦੇ ਨਾਲ-ਨਾਲ ਡੀ.ਐੱਲ.ਐੱਡ. ਦੀਆਂ ਅਕਤੂਬਰ-2026 ਦੀਆਂ ਪ੍ਰੀਖਿਆਵਾਂ ਦੌਰਾਨ ਜਿਨ੍ਹਾਂ ਪ੍ਰੀਖਿਆਰਥੀਆਂ ਵਿਰੁੱਧ ਅਣਉਚਿਤ ਸਾਧਨਾਂ ਦੀ ਵਰਤੋਂ (ਯੂ.ਐੱਮ.ਸੀ.) ਸਬੰਧੀ ਮਾਮਲੇ ਦਰਜ ਕੀਤੇ ਗਏ ਸਨ, ਉਨ੍ਹਾਂ ਨੂੰ ਨਿੱਜੀ ਸੁਣਵਾਈ ਲਈ 17 ਨਵੰਬਰ 2026 ਨੂੰ ਸਵੇਰੇ 9 ਵਜੇ ਬੋਰਡ ਦੇ ਮੁੱਖ ਦਫ਼ਤਰ ਭਿਵਾਨੀ ਵਿਖੇ ਬੁਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਬੰਧਤ ਪ੍ਰੀਖਿਆਰਥੀਆਂ ਅਤੇ ਸੰਸਥਾਵਾਂ ਨੂੰ ਨਿੱਜੀ ਸੁਣਵਾਈ ਸਬੰਧੀ ਸੂਚਨਾ ਈ-ਮੇਲ ਅਤੇ ਐੱਸ.ਐੱਮ.ਐੱਸ. ਰਾਹੀਂ ਭੇਜ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਣਉਚਿਤ ਸਾਧਨਾਂ (ਯੂ.ਐੱਮ.ਸੀ.) ਨਾਲ ਸਬੰਧਤ ਪ੍ਰੀਖਿਆਰਥੀਆਂ ਦੀ ਸੂਚੀ ਬੋਰਡ ਦੀ ਅਧਿਕਾਰਤ ਵੈੱਬਸਾਈਟ bseh.org.in ‘ਤੇ ਵੀ ਉਪਲਬਧ ਕਰਵਾਈ ਗਈ ਹੈ। ਚੇਅਰਮੈਨ ਨੇ ਸਾਰੇ ਸਬੰਧਤ ਪ੍ਰੀਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਿਤੀ ਅਤੇ ਸਮੇਂ ਅਨੁਸਾਰ ਨਿੱਜੀ ਸੁਣਵਾਈ ਲਈ ਬੋਰਡ ਦੇ ਮੁੱਖ ਦਫ਼ਤਰ ਭਿਵਾਨੀ ਵਿਖੇ ਆਪਣੀ ਹਾਜ਼ਰੀ ਯਕੀਨੀ ਬਣਾਉਣ।

 

Exit mobile version