Homeਪੰਜਾਬਸੁਨਾਮ ਵਿਖੇ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਸਾਂਝੀ ਚੈਕਿੰਗ ਮੁਹਿੰਮ ਚਲਾਈ ਗਈ

ਸੁਨਾਮ ਵਿਖੇ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਸਾਂਝੀ ਚੈਕਿੰਗ ਮੁਹਿੰਮ ਚਲਾਈ ਗਈ

ਸੁਨਾਮ, 29 ਜੁਲਾਈ, 2026 (ਬਲਜੀਤ ਸਰਨਾ) : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਸੁਨਾਮ ਸ਼ਹਿਰ ਵਿਖੇ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਸਾਂਝੀ ਚੈਕਿੰਗ ਮੁਹਿੰਮ ਚਲਾਈ ਗਈ।
ਇਸ ਸਾਂਝੀ ਚੈਕਿੰਗ ਟੀਮ ਵਿੱਚ ਲੇਬਰ ਵਿਭਾਗ ਦੇ ਲੇਬਰ ਇੰਸਪੈਕਟਰ ਕੁਲਦੀਪ ਸਿੰਘ, ਸਿੱਖਿਆ ਵਿਭਾਗ ਤੋਂ ਪਵਨਦੀਪ, ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਤੋਂ ਨਿਰਮਲ ਕੌਰ ਅਤੇ ਪੁਲਿਸ ਵਿਭਾਗ ਤੋਂ ਸਤਗੁਰ ਸਿੰਘ ਸ਼ਾਮਲ ਸਨ। ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਵਪਾਰਕ ਅਦਾਰਿਆਂ, ਹੋਟਲਾਂ, ਢਾਬਿਆਂ, ਵਰਕਸ਼ਾਪਾਂ, ਦੁਕਾਨਾਂ ਅਤੇ ਹੋਰ ਜਨਤਕ ਸਥਾਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਕਿਸੇ ਵੀ ਸਥਾਨ ‘ਤੇ ਕੋਈ ਬੱਚਾ ਬਾਲ ਮਜ਼ਦੂਰੀ ਕਰਦਾ ਨਹੀਂ ਪਾਇਆ ਗਿਆ, ਜਿਸ ਕਾਰਨ ਕਿਸੇ ਵੀ ਬੱਚੇ ਨੂੰ ਰੈਸਕਿਊ ਕਰਨ ਦੀ ਲੋੜ ਨਹੀਂ ਪਈ।
ਇਸ ਮੌਕੇ ਸਾਂਝੀ ਟੀਮ ਵੱਲੋਂ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਬਾਲ ਮਜ਼ਦੂਰੀ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੂੰ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ, ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਬਾਲ ਮਜ਼ਦੂਰੀ ਵਰਗੀ ਸਮਾਜਿਕ ਬੁਰਾਈ ਨੂੰ ਖਤਮ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਗਈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਬੱਚਿਆਂ ਦੇ ਸਰਵੋਤਮ ਹਿੱਤਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ, ਸਿੱਖਿਆਯੁਕਤ ਅਤੇ ਸ਼ੋਸ਼ਣ-ਮੁਕਤ ਵਾਤਾਵਰਨ ਪ੍ਰਦਾਨ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਸਾਂਝੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ ਤਾਂ ਜੋ ਬਾਲ ਮਜ਼ਦੂਰੀ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ ਅਤੇ ਹਰੇਕ ਬੱਚੇ ਦੇ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
RELATED ARTICLES
- Advertisment -
Google search engine
Google search engine
Google search engine

Most Popular

Recent Comments