Homeਪਟਿਆਲਾ ਅਪਡੇਟਸੁਰਜੀਤ ਸਿੰਘ ਰੱਖੜਾ ਦੀ ਅਗਵਾਈ 'ਚ ਸਮਾਣਾ ਤੋਂ ਵੱਡਾ ਕਾਫ਼ਲਾ 'ਜਸ਼ਨ-ਏ-ਇਨਕਲਾਬ' ਲਈ...

ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ‘ਚ ਸਮਾਣਾ ਤੋਂ ਵੱਡਾ ਕਾਫ਼ਲਾ ‘ਜਸ਼ਨ-ਏ-ਇਨਕਲਾਬ’ ਲਈ ਰਵਾਨਾ

Large convoy from Samana heads to Jashan-e-Inqilab under Surjit Singh Rakhra

ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ‘ਚ ‘ਜਸ਼ਨ-ਏ-ਇਨਕਲਾਬ’ ਲਈ ਸਮਾਣਾ ਤੋਂ ਗੂੰਜੇ ਜੈਕਾਰੇ, ਵੱਡੀ ਗਿਣਤੀ ‘ਚ ਵਰਕਰ ਲੁਧਿਆਣਾ ਵੱਲ ਰਵਾਨਾ 

28 ਸਤੰਬਰ 2026 (ਛਤਰਪਾਲ ਸਿੰਘ) :  ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਾਨ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਮੂਲੀਅਤ ਲਈ ਹਲਕਾ ਸਮਾਣਾ ਤੋਂ ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰਾਂ ਦਾ ਭਾਰੀ ਗਿਣਤੀ ਵਿੱਚ ਵੱਡਾ ਕਾਫ਼ਲਾ ਪੂਰੇ ਜੋਸ਼ ਨਾਲ ਲੁਧਿਆਣਾ ਲਈ ਰਵਾਨਾ ਹੋਇਆ। ਇਸ ਮੌਕੇ ਸ. ਰੱਖੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਸ ਇਤਿਹਾਸਿਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਸੰਤਾਂ, ਫ਼ਕੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਸ ਨੇ ਦੇਸ਼ ਲਈ ਜਾਨਾਂ ਵਾਰਨ ਵਾਲੇ ਕੌਮ ਦੇ ਹੀਰੇ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮਾਣਮੱਤੇ ਇਤਿਹਾਸ ਨੂੰ ਯਾਦ ਰੱਖਣ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਤੇ ਵਿਚਾਰਾਂ ਨੂੰ ਜੀਵਨ ਵਿੱਚ ਅਪਣਾਉਣ ਲਈ ਮਾਨ ਸਰਕਾਰ ਦਾ ਇਹ ਉੱਤਮ ਉਪਰਾਲਾ ਹੈ। ਸ. ਰੱਖੜਾ ਨੇ ਕਿਹਾ ਕਿ ‘ਜਸ਼ਨ-ਏ-ਇਨਕਲਾਬ’ ਸੂਬੇ ਭਰ ਦੇ ਨੌਜਵਾਨਾਂ ਦੇ ਇਕੱਠ ਦੀ ਆਵਾਜ਼ ਹੈ, ਜੋ ਨਸ਼ਿਆਂ ਦੇ ਖ਼ਾਤਮੇ ਲਈ ਪਰਚੰਡ ਆਵਾਜ਼ ਬਣ ਕੇ ਗੂੰਜੇਗੀ। ਇਹ ਸਮਾਗਮ ਨੌਜਵਾਨਾਂ ਵਿੱਚ ਨਵੀਂ ਪ੍ਰੇਰਨਾ ਅਤੇ ਜੋਸ਼ ਪੈਦਾ ਕਰੇਗਾ ਤੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਬਲ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਇਤਿਹਾਸਿਕ ਸਮਾਗਮ ਦੌਰਾਨ ਸਾਨੂੰ ਸਭ ਨੂੰ ਮਹਾਨ ਸ਼ਹੀਦਾਂ ਦੀ ਵਿਚਾਰਧਾਰਾ ਅਤੇ ਉੱਚੇ-ਸੁੱਚੇ ਸਿਧਾਂਤਾਂ ਤੋਂ ਪ੍ਰੇਰਨਾ ਲੈਂਦਿਆਂ ਆਪਣਾ ਜੀਵਨ ਉਨ੍ਹਾਂ ਦੇ ਆਦਰਸ਼ਾਂ ਅਨੁਸਾਰ ਢਾਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਸ਼ਹੀਦਾਂ ਨੂੰ ਇਹੀ ਸਾਡੀ ਸੱਚੀ-ਸੁੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਾਬਕਾ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਾਂ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਡਕਾਲਾ, ਸਾਬਕਾ ਚੇਅਰਮੈਨ ਮਲਕੀਤ ਸਿੰਘ ਡਕਾਲਾ , ਚੇਅਰਮੈਨ ਸੰਦੀਪ ਸਿੰਘ ਝੰਡੀ, ਬਲਾਕ ਪ੍ਰਧਾਨ ਹਰਦੀਪ ਸਿੰਘ, ਸੰਧੂ, ਬਲਾਕ ਪ੍ਰਧਾਨ ਰਣਜੀਤ ਸਿੰਘ ਮਾਨ, ਬਲਾਕ ਰਾਜਵਿੰਦਰ ਸਿੰਘ, ਬਲਾਕ ਪ੍ਰਧਾਨ ਜਤਿੰਦਰ ਝੰਡ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ, ਵਰਕਰ ਤੇ ਨੌਜਵਾਨ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments