Homeਪੰਜਾਬਪੰਜਾਬ ਦੇ 13 ਹਜ਼ਾਰ ਠੇਕਾ ਅਧਿਆਪਕਾਂ ਲਈ ਵੱਡਾ ਤੋਹਫ਼ਾ, ਤਨਖਾਹ 6 ਹਜ਼ਾਰ...

ਪੰਜਾਬ ਦੇ 13 ਹਜ਼ਾਰ ਠੇਕਾ ਅਧਿਆਪਕਾਂ ਲਈ ਵੱਡਾ ਤੋਹਫ਼ਾ, ਤਨਖਾਹ 6 ਹਜ਼ਾਰ ਤੋਂ ਵਧਾ ਕੇ ₹25-28 ਹਜ਼ਾਰ, ਸਾਲਾਨਾ ਇਨਕ੍ਰੀਮੈਂਟ ਵੀ ਲਾਗੂ

ਚੰਡੀਗੜ੍ਹ: 28 ਜੁਲਾਈ 2026 (ਛਤਰਪਾਲ ਸਿੰਘ) : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਵਿੱਚ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਸੂਬੇ ਦੇ ਕਰੀਬ 13 ਹਜ਼ਾਰ ਠੇਕਾ ਅਧਿਆਪਕਾਂ ਲਈ ਇੱਕ ਵੱਡੇ ਫੈਸਲੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਸਮੇਂ ਇਹ ਅਧਿਆਪਕ ਲਗਭਗ ₹6,000 ਮਹੀਨਾਵਾਰ ਤਨਖਾਹ ‘ਤੇ ਸਾਲਾਂ ਤੱਕ ਸੇਵਾਵਾਂ ਨਿਭਾਉਂਦੇ ਰਹੇ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈਂਦਾ ਸੀ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਇਨ੍ਹਾਂ ਅਧਿਆਪਕਾਂ ਦੀ ਤਨਖਾਹ ਵਿੱਚ ਇਤਿਹਾਸਕ ਵਾਧਾ ਕਰਦਿਆਂ ਇਸਨੂੰ ₹25,000 ਤੋਂ ₹28,000 ਪ੍ਰਤੀ ਮਹੀਨਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਹਿਲੀ ਵਾਰ ਇਨ੍ਹਾਂ ਕਰਮਚਾਰੀਆਂ ਲਈ ਸਾਲਾਨਾ ਇਨਕ੍ਰੀਮੈਂਟ (Annual Increment) ਦੀ ਵਿਵਸਥਾ ਵੀ ਕੀਤੀ ਗਈ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੈਸਲਾ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਠੇਕਾ ਅਧਿਆਪਕਾਂ ਨੂੰ ਆਰਥਿਕ ਸੁਰੱਖਿਆ, ਸਨਮਾਨ ਅਤੇ ਬਿਹਤਰ ਭਵਿੱਖ ਪ੍ਰਦਾਨ ਕਰਨ ਵੱਲ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਅਧਿਆਪਕਾਂ ਦੀ ਭਲਾਈ ਲਈ ਵਚਨਬੱਧ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments