Home ਹਰਿਆਣਾ ਪਟਿਆਲਾ ਵਿਖੇ 31 ਅਕਤੂਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ...

ਪਟਿਆਲਾ ਵਿਖੇ 31 ਅਕਤੂਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸ਼ਹੀਦੀ ਸਮਾਗਮ;

0

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਭਰਨਗੇ ਹਾਜ਼ਰੀ

ਪਟਿਆਲਾ— 25 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ): ਰਾਜੇਸ਼ਵਰਾਨੰਦ ਜੋਗਪੀਠ ਵੱਲੋਂ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ ਸ਼ਹੀਦੀ ਸਮਾਗਮ ਨੂੰ ਸਮਰਪਿਤ 251ਵਾਂ ਮਹਾਨ ਸੰਤ ਸਮਾਗਮ 31 ਅਕਤੂਬਰ 2026 ਨੂੰ ਪਟਿਆਲਾ ਵਿਖੇ ਕਰਵਾਇਆ ਜਾ ਰਹਾ ਹੈ। SDKS ਭਵਨ (ਰਾਜਪੁਰਾ ਰੋਡ, ਆਤਮਾ ਰਾਮ ਕੁਮਾਰ ਸਭਾ ਗਰਾਊਂਡ ਨੇੜੇ, ਪਟਿਆਲਾ) ਵਿਖੇ ਦੁਪਹਿਰ 3:00 ਵਜੇ ਤੋਂ ਸ਼ਾਮ 5:00 ਵਜੇ ਤੱਕ ਆਯੋਜਿਤ ਹੋਣ ਵਾਲੇ ਇਸ ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਸੰਤ-ਮਹਾਪੁਰਖ ਸ਼ਿਰਕਤ ਕਰਕੇ ਸੰਗਤਾਂ ਨੂੰ ਦਰਸ਼ਨ ਦੇਣਗੇ।

ਇਸ ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰ ਕੇ ਸੰਤਾਂ ਅਤੇ ਸੰਗਤ ਦੇ ਦਰਸ਼ਨ ਕਰਨਗੇ। ਨਿਰਮਲਾ ਅਖਾੜਾ ਦੇ ਪ੍ਰਮੁੱਖ ਪ੍ਰਚਾਰਕ ਪਰਮ ਪੂਜਨੀਕ ਆਚਾਰੀਆ ਸਵਾਮੀ ਰਾਜੇਸ਼ਵਰਾਨੰਦ ਜੀ ਮਹਾਰਾਜ ਦੀ ਦੇਖ-ਰੇਖ ਹੇਠ ਹੋਣ ਵਾਲੇ ਇਸ ਸਮਾਗਮ ਤੋਂ ਬਾਅਦ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ।

Exit mobile version