Homeਪੰਜਾਬਮਿਸ਼ਨ ਕਲੀਨ ਪੰਜਾਬ ਤਹਿਤ ਅਮਲੋਹ-ਮੰਡੀ ਗੋਬਿੰਦਗੜ੍ਹ ਰੋਡ ’ਅਤੇ ਵਿਕਾਸ ਨਗਰ ਮੰਡੀ ਗੋਬਿੰਦਗੜ੍ਹ...

ਮਿਸ਼ਨ ਕਲੀਨ ਪੰਜਾਬ ਤਹਿਤ ਅਮਲੋਹ-ਮੰਡੀ ਗੋਬਿੰਦਗੜ੍ਹ ਰੋਡ ’ਅਤੇ ਵਿਕਾਸ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਦੂਜੇ ਦਿਨ ਵੀ ਵਿਆਪਕ ਸਫ਼ਾਈ ਮੁਹਿੰਮ ਜਾਰੀ 

Massive Cleanliness Drive Continues in Mandi Gobindgarh Under Mission Clean Punjab

ਅਮਲੋਹ/ਮੰਡੀ ਗੋਬਿੰਦਗੜ੍ਹ, 30 ਅਗਸਤ, 2026 (ਹਰਸ਼ਪ੍ਰੀਤ ਕੌਰ) : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਅਮਲੋਹ ਵੱਲੋਂ ਸਫ਼ਾਈ ਮੁਹਿੰਮ ਦੇ ਦੂਜੇ ਦਿਨ ਵੀ ਵੱਖ-ਵੱਖ ਥਾਵਾਂ ’ਤੇ ਵਿਆਪਕ ਪੱਧਰ ’ਤੇ ਸਫ਼ਾਈ ਕਾਰਜ਼ ਕਰਵਾਏ ਗਏ। ਇਸੇ ਲੜੀ ਤਹਿਤ ਵਿਕਾਸ ਨਗਰ ਮੰਡੀ ਗੋਬਿੰਦਗੜ੍ਹ ਅਤੇ ਅਮਲੋਹ-ਮੰਡੀ ਗੋਬਿੰਦਗੜ੍ਹ ਰੋਡ ’ਤੇ ਸਫ਼ਾਈ ਕਰਵਾਉਂਦਿਆਂ ਸੜਕ ਦੇ ਆਲੇ-ਦੁਆਲੇ ਪਏ ਕੂੜੇ-ਕਰਕਟ ਅਤੇ ਗੰਦਗੀ ਨੂੰ ਹਟਾਇਆ ਗਿਆ।
ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਵਿਧਾਇਕ ਨੇ ਸ਼ਹਿਰ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਵੱਧ ਤੋਂ ਵੱਧ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਫ਼ਾਈ ਮੁਹਿੰਮ ਦਾ ਮਕਸਦ ਸਿਰਫ਼ ਕੂੜਾ ਹਟਾਉਣਾ ਹੀ ਨਹੀਂ, ਸਗੋਂ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਕੇ ਸਾਫ਼-ਸੁਥਰੇ ਸ਼ਹਿਰ ਦੀ ਸਿਰਜਣਾ ਕਰਨਾ ਹੈ।
ਵਿਧਾਇਕ ਗੈਰੀ ਬੜਿੰਗ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ-ਕਰਕਟ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਅਤੇ ਸਫ਼ਾਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਅਮਲੋਹ ਸ਼੍ਰੀਮਤੀ ਸੁਖਵਿੰਦਰ ਕੌਰ ਗਹਿਲੋਤ, ਪ੍ਰਧਾਨ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਸ੍ਰੀ ਹਰਪ੍ਰੀਤ ਸਿੰਘ ਪ੍ਰਿੰਸ, ਪ੍ਰਧਾਨ ਨਗਰ ਕੌਂਸਲ ਅਮਲੋਹ ਹਰਿੰਦਰ ਕੌਰ, ਵਾਈਸ ਪ੍ਰਧਾਨ ਅਤੁਲ ਲੁਟਾਵਾ, ਐਮ ਸੀ ਵਨੀਤ ਬਿੱਟੂ ਵਾਈਸ ਪ੍ਰਧਾਨ, ਹਰਚਰਨ ਸਿੰਘ,ਵਿਨੋਦ ਗੁੱਜਰ,ਐਮ.ਸੀ. ਜਗਤਾਰ ਸਿੰਘ, ਲਵਦੀਪ ਸਿੰਘ, ਦਰਸ਼ਨ ਸਿੰਘ ਚੀਮਾ, ਦਲਜੀਤ ਵਿਰਕ ਸਮੇਤ ਹੋਰ ਆਗੂ ਅਤੇ ਨਗਰ ਕੌਂਸਲ ਦੇ ਕਰਮਚਾਰੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments