Home ਪੰਜਾਬ ਸੁਨਾਮ ਵਿਖੇ ਮਹਾਰਾਜਾ ਪੈਲੇਸ, ਲੱਗੇਗਾ ਮੈਗਾ ਰੋਜ਼ਗਾਰ ਮੇਲਾ 20 ਜੁਲਾਈ ਨੂੰ

ਸੁਨਾਮ ਵਿਖੇ ਮਹਾਰਾਜਾ ਪੈਲੇਸ, ਲੱਗੇਗਾ ਮੈਗਾ ਰੋਜ਼ਗਾਰ ਮੇਲਾ 20 ਜੁਲਾਈ ਨੂੰ

0

25 ਤੋਂ ਵੱਧ ਨਾਮਵਰ ਕੰਪਨੀਆਂ ਕਰਨਗੀਆਂ ਸ਼ਮੂਲੀਅਤ, 1500 ਤੋਂ ਵੱਧ ਅਸਾਮੀਆਂ ਲਈ ਹੋਵੇਗੀ ਮੌਕੇ ‘ਤੇ ਚੋਣ

ਸੰਗਰੂਰ, 3 ਜੁਲਾਈ: (ਛਤਰਪਾਲ ਸਿੰਘ): ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ 20 ਜੁਲਾਈ 2026 ਨੂੰ ਮਹਾਰਾਜਾ ਪੈਲੇਸ, ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 25 ਤੋਂ ਵੱਧ ਨਾਮਵਰ ਨਿੱਜੀ ਕੰਪਨੀਆਂ ਅਤੇ ਉਦਯੋਗਿਕ ਅਦਾਰੇ, ਜਿਵੇਂ ਕਿ ਕੇ.ਆਰ.ਬੀ.ਐੱਲ., ਜਗਤਜੀਤ ਐਗਰੋ, ਅਵਾਨੀ ਟੈਕਸਟਾਈਲ, ਅਰੀਹੰਤ ਸਪਿਨਿੰਗ ਮਿਲਜ਼, ਆਈ.ਸੀ.ਆਈ.ਸੀ.ਆਈ. ਬੈਂਕ ਸਮੇਤ ਹੋਰ ਪ੍ਰਸਿੱਧ ਕੰਪਨੀਆਂ ਸ਼ਮੂਲੀਅਤ ਕਰਨਗੀਆਂ। ਇਨ੍ਹਾਂ ਕੰਪਨੀਆਂ ਵੱਲੋਂ 1500 ਤੋਂ ਵੱਧ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਮੌਕੇ ‘ਤੇ ਹੀ ਇੰਟਰਵਿਊ ਰਾਹੀਂ ਚੋਣ ਕੀਤੀ ਜਾਵੇਗੀ।

ਸ੍ਰੀਮਤੀ ਸਿੰਪੀ ਸਿੰਗਲਾ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 8ਵੀਂ ਪਾਸ ਤੋਂ ਲੈ ਕੇ ਪੋਸਟ ਗ੍ਰੈਜੂਏਸ਼ਨ ਤੱਕ ਦੀ ਯੋਗਤਾ ਰੱਖਣ ਵਾਲੇ ਬੇਰੋਜ਼ਗਾਰ ਨੌਜਵਾਨ ਹਿੱਸਾ ਲੈ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਰੋਜ਼ਗਾਰ ਮੇਲੇ ਵਿੱਚ ਸ਼ਮੂਲੀਅਤ ਕਰਨ।

ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ ਗੂਗਲ ਫਾਰਮ https://forms.gle/pq9do3CA1GXY7gpf7 ਰਾਹੀਂ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਰਜਿਸਟ੍ਰੇਸ਼ਨ ਕਰਨ ਵਾਲੇ ਉਮੀਦਵਾਰ ਆਪਣੇ ਨਾਲ ਰੈਜ਼ਿਊਮੇ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜ਼ਰੂਰ ਲੈ ਕੇ ਆਉਣ।

ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਦੇ ਹੈਲਪਲਾਈਨ ਨੰਬਰ 78890-01416 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Exit mobile version