Home ਪੰਜਾਬ 11ਵੇਂ ਅਤੇ 12ਵੇਂ ਸ੍ਰੀ ਸਹਿਜ ਪਾਠ ਦੀ ਸੰਪੂਰਨਤਾ ਮੌਕੇ ਗੁਰਦੁਆਰਾ ਸ਼ਹੀਦ ਅਕਾਲੀ...

11ਵੇਂ ਅਤੇ 12ਵੇਂ ਸ੍ਰੀ ਸਹਿਜ ਪਾਠ ਦੀ ਸੰਪੂਰਨਤਾ ਮੌਕੇ ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਧਾਰਮਿਕ ਸਮਾਗਮ ਅੱਜ

An invitation from the Chardikala Time TV organization and the Shaheed-e-Azam organization for the congregation to attend the event from 7:00 PM to 9:00 PM.

0

ਚੜ੍ਹਦੀਕਲਾ ਟਾਈਮ ਟੀਵੀ ਅਦਾਰਾ ਅਤੇ ਸ਼ਹੀਦ—ਏ—ਆਜ਼ਮ ਅਦਾਰਾ ਵੱਲੋਂ ਸੰਗਤਾਂ ਨੂੰ ਸ਼ਾਮ 7 ਤੋਂ 9 ਵਜੇ ਤੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ

ਪਟਿਆਲਾ, 14 ਜੁਲਾਈ: ਸਿੰਘ ਸਾਹਿਬ ਗਿਆਨੀ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡਾ ਵਾਲਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 11ਵੇਂ ਅਤੇ 12ਵੇਂ ਸ੍ਰੀ ਸਹਿਜ ਪਾਠ ਦੀ ਸੰਪੂਰਨਤਾ ਦੇ ਸਬੰਧ ਵਿੱਚ ਅੱਜ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਹ ਸਮਾਗਮ ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ, ਅਰਬਨ ਅਸਟੇਟ ਫੇਜ਼-2, ਪਟਿਆਲਾ ਵਿਖੇ ਸ਼ਾਮ 7:00 ਵਜੇ ਤੋਂ 9:00 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਗੁਰਬਾਣੀ ਕੀਰਤਨ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ।

ਸਮਾਗਮ ਲਈ ਸਿੰਘ ਸਾਹਿਬ ਗਿਆਨੀ ਸਾਹਿਬ ਸਿੰਘ ਜੀ (ਸ਼ਾਹਬਾਦ ਮਾਰਕੰਡਾ ਵਾਲੇ) ਅਤੇ ਭਾਈ ਸਾਹਿਬ ਡਾ. ਸ. ਜਗਜੀਤ ਸਿੰਘ ਦਰਦੀ, ਮੁੱਖ ਸਰਪ੍ਰਸਤ ਅਤੇ ਚੇਅਰਮੈਨ, ਚੜ੍ਹਦੀਕਲਾ ਟਾਈਮ ਟੀਵੀ ਵੱਲੋਂ ਸੰਗਤ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਗਈ ਹੈ।

Exit mobile version