Homeਪੰਜਾਬਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ...

ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ  ਨਲੀਨਾ ਕਲਾਂ, ਨਲੀਨਾ ਖੁਰਦ, ਚਣਾਲੋਂ, ਹਰੀਪੁਰ, ਬੈਣਾ ਬੁਲੰਦ ਅਤੇ ਮਾਨਗੜ੍ਹ ਵਿਖੇ ਦਿਖਾਈ ਗਈ

A special documentary commemorating the 650th Prakash Purab of Sri Guru Ravidas Ji was screened across six villages to spread his teachings and message.

28 ਸਤੰਬਰ ਨੂੰ ਬਲਾਕ ਸਰਹਿੰਦ ਦੇ ਪਿੰਡ ਖਰੇ, ਪੰਡਰਾਲੀ ਰਿਉਣਾ ਉੱਚਾ, ਬਲਾਕ ਅਮਲੋਹ ਦੇ ਪਿੰਡ ਧਰਮਗੜ੍ਹ, ਫ਼ਤਹਿਗੜ੍ਹ ਨੀਵਾਂ ਅਤੇ ਜੱਲੋਵਾਲ ਵਿੱਚ ਦਿਖਾਈ ਜਾਵੇਗੀ ਦਸਤਾਵੇਜ਼ੀ ਫ਼ਿਲਮ 
ਅਮਲੋਹ/ਫ਼ਤਹਿਗੜ੍ਹ ਸਾਹਿਬ, 27 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਫਿਲਮ ਪਿੰਡ-ਪਿੰਡ ਦਿਖਾਉਣ ਦੀ ਲੜੀ ਤਹਿਤ ਸਰਹਿੰਦ ਬਲਾਕ ਦੇ ਪਿੰਡ ਨਲੀਨਾ ਕਲਾਂ, ਨਲੀਨਾ ਖੁਰਦ, ਚਣਾਲੋ ਅਤੇ ਅਮਲੋਹ ਬਲਾਕ ਦੇ ਪਿੰਡ ਹਰੀਪੁਰ, ਬੈਣਾ ਬੁਲੰਦ ਅਤੇ ਮਾਨਗੜ੍ਹ ਵਿਖੇ 30 ਮਿੰਟ ਦੀ ਡਾਕੂਮੈਂਟਰੀ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਗਈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਿਤੀ 28 ਸਤੰਬਰ ਨੂੰ ਬਲਾਕ ਸਰਹਿੰਦ ਦੇ ਪਿੰਡ ਖਰੇ, ਪੰਡਰਾਲੀ ਰਿਉਣਾ ਉੱਚਾ, ਬਲਾਕ ਅਮਲੋਹ ਦੇ ਪਿੰਡ ਧਰਮਗੜ੍ਹ, ਫ਼ਤਹਿਗੜ੍ਹ ਨੀਵਾਂ ਅਤੇ ਜੱਲੋਵਾਲ ਵਿੱਚ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ। ਇਹ ਸ਼ੋਅ ਕ੍ਰਮਵਾਰ 05 ਵਜੇ, 06 ਵਜੇ ਅਤੇ 07 ਵਜੇ ਸ਼ੁਰੂ ਹੋਣਗੇ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਗਈ ਇਸ ਡਾਕੂਮੈਂਟਰੀ ਨੂੰ ਪਿੰਡ ਵਾਸੀਆਂ ਵੱਲੋਂ ਰੁਚੀ ਨਾਲ ਦੇਖਿਆ ਗਿਆ। ਇਸ ਦੌਰਾਨ ਲੋਕਾਂ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਹੋਈ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments