Homeਪਟਿਆਲਾ ਅਪਡੇਟਪਟਿਆਲਾ ਦੇ ਪਿੰਡ ਰੋਹਟੀ ਬਸਤਾ ਸਿੰਘ ਅਤੇ ਰੋਹਟੀ ਛੰਨਾ ਵਿੱਚ ਦਿਖਾਈ ਗਈ...

ਪਟਿਆਲਾ ਦੇ ਪਿੰਡ ਰੋਹਟੀ ਬਸਤਾ ਸਿੰਘ ਅਤੇ ਰੋਹਟੀ ਛੰਨਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

The documentary showcased the life, teachings and enduring legacy of Sri Guru Ravidass Ji, inspiring villagers with his message of equality, compassion and social justice.

ਪਟਿਆਲਾ, 02 ਅਗਸਤ, 2026 (ਦੀਪਕ ਦੱਤਾ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਰੋਹਟੀ ਬਸਤਾ ਸਿੰਘ ਅਤੇ ਰੋਹਟੀ ਛੰਨਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ।

ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments