Homeਪੰਜਾਬਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ...

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਵਿਸ਼ੇਸ਼ ਸਮਾਗ

ਧੂਰੀ ਵਿਖੇ ਸ਼ਾਨਦਾਰ ਡਰੋਨ ਸ਼ੋਅ ਦਾ ਸਫ਼ਲ ਆਯੋਜਨ

ਓ.ਐਸ.ਡੀ. ਸੁਖਵੀਰ ਸਿੰਘ ਸਮੇਤ ਹਜ਼ਾਰਾਂ ਸੰਗਤਾਂ ਨੇ ਮਾਣਿਆ ਆਨੰਦ
ਇਸ ਮੌਕੇ ਪੰਜਾਬ ਲੱਗੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਮੈਂਬਰ ਵਕਫ ਬੋਰਡ ਡਾ. ਅਨਵਰ ਭਸੌੜ, ਚੇਅਰਮੈਨ ਜ਼ਿਲਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਚੇਅਰਮੈਨ ਬਲਾਕ ਸੰਮਤੀ ਧੂਰੀ ਰਣਜੋਧ ਸਿੰਘ, ਪ੍ਰਧਾਨ ਨਗਰ ਕੌਂਸਲ ਧੂਰੀ ਅਮਰਜੋਤ ਕੌਰ, ਅਨਿਲ ਮਿੱਤਲ ਸਮੇਤ ਵੱਡੀ ਗਿਣਤੀ ਧੂਰੀ ਵਾਸੀ ਮੌਜੂਦ ਸਨ
ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਧੂਰੀ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਦਾ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ।
ਸਮਾਗਮ ਦੌਰਾਨ ਆਕਾਸ਼ ਵਿੱਚ 500 ਡਰੋਨਾਂ ਦੀਆਂ ਵੱਖ-ਵੱਖ ਆਕਰਸ਼ਕ ਢੰਗ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਬਾਰੇ ਬਣਾਈਆਂ ਆਕ੍ਰਿਤੀਆਂ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਨਵਤਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮੂਹ ਹਾਜ਼ਰੀਨ ਸੰਗਤ ਨੇ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਸਿਧਾਂਤ ਨੂੰ ਵੇਖਿਆ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਕਿ ਸਮੁੱਚੇ ਪੰਜਾਬ ਵਿਚ 92 ਵਿਧਾਨ ਸਭਾ ਹਲਕਿਆਂ ਵਿੱਚ ਇਸ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਤੇ ਬਾਣੀ ਬਾਰੇ ਸੰਗਤ ਨੂੰ ਜਾਣੂ ਕੀਤਾ ਜਾਵੇਗਾ।
ਸਮਾਗਮ ਦੌਰਾਨ ਧਾਰਮਿਕ ਰੰਗ ਭਰਦਿਆਂ ਤਰਸੇਮ ਸਿੰਘ ਖੇਤਲਾ ਦੇ ਢਾਡੀ ਜੱਥੇ ਨੇ ਆਪਣੀ ਬੁਲੰਦ ਆਵਾਜ਼ ਵਿੱਚ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਪੂਰੇ ਸਮਾਗਮ ਵਿੱਚ ਚੰਗਾ ਰੰਗ ਬੰਨ੍ਹਿਆ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments