Home ਪੰਜਾਬ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਹਿਰਾ...

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਹਿਰਾ ’ਚ 5 ਸਤੰਬਰ ਨੂੰ ਹੋਵੇਗਾ ਸ਼ਾਨਦਾਰ 500 ਡਰੋਨ ਸ਼ੋਅ

500-Drone Show in Lehra to Mark 650th Prakash Purab of Sri Guru Ravidas Maharaj Ji

0
ਲਹਿਰਾ/ਸੰਗਰੂਰ, 4 ਸਤੰਬਰ, 2026 (ਦੀਪਕ ਦੱਤਾ) :  ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਲਹਿਰਾ ਵਿਖੇ 5 ਸਤੰਬਰ ਨੂੰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਵਿਸ਼ੇਸ਼ ਡਰੋਨ ਸ਼ੋਅ ਅਨਾਜ ਮੰਡੀ ਲਹਿਰਾ ਵਿਖੇ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਲਹਿਰਾ ਰਾਕੇਸ਼ ਪ੍ਰਕਾਸ਼ ਗਰਗ ਨੇ ਦੱਸਿਆ ਕਿ ਆਧੁਨਿਕ ਤਕਨਾਲੋਜੀ ਅਤੇ ਰੌਸ਼ਨੀਆਂ ਦੇ ਇਸ ਵਿਲੱਖਣ ਪ੍ਰਦਰਸ਼ਨ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸੰਦੇਸ਼ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਸਮਾਨ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਇਹ ਸ਼ੋਅ ਧਾਰਮਿਕ ਆਸਥਾ, ਤਕਨਾਲੋਜੀ ਅਤੇ ਸੱਭਿਆਚਾਰ ਦਾ ਸੁੰਦਰ ਸੁਮੇਲ ਪੇਸ਼ ਕਰੇਗਾ।
ਉਨ੍ਹਾਂ ਕਿਹਾ ਕਿ ਇਸ ਵਿਲੱਖਣ ਪ੍ਰੋਗਰਾਮ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਸ਼ਕਾਂ ਦੀ ਸਹੂਲਤ, ਸੁਰੱਖਿਆ ਅਤੇ ਸੁਚਾਰੂ ਪ੍ਰਬੰਧਾਂ ਲਈ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਐਸ.ਡੀ.ਐਮ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਲਹਿਰਾ ਦੀ ਅਨਾਜ ਮੰਡੀ ਵਿਖੇ ਪਹੁੰਚ ਕੇ ਇਸ ਯਾਦਗਾਰੀ ਡਰੋਨ ਸ਼ੋਅ ਦੇ ਸ਼ਾਮਲ ਹੋ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕਰਨ।

Exit mobile version