Home ਪਟਿਆਲਾ ਅਪਡੇਟ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪਿੰਡ ਰੁੜਕੀ ਵਿਖੇ ਪਿੰਡ ਪੱਧਰੀ ਕੈਂਪ ਲਗਾਇਆ

ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪਿੰਡ ਰੁੜਕੀ ਵਿਖੇ ਪਿੰਡ ਪੱਧਰੀ ਕੈਂਪ ਲਗਾਇਆ

Farmers in Rurki receive guidance on effective crop residue management and sustainable farming practices.

0

ਪਟਿਆਲਾ, 7 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਰਣਜੋਧ ਸਿੰਘ ਦੀ ਅਗਵਾਈ ਹੇਠ ਪਿੰਡ ਰੁੜਕੀ ਵਿਖੇ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ. ਅਨੁਰਾਗ ਅੱਤਰੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਭ ਸੰਭਾਲ, ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਅਤੇ ਖੇਤੀਬਾੜੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਸੰਭਾਲ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਦੇ ਨਾਲ-ਨਾਲ ਵਾਤਾਵਰਣ ਦੀ ਸੁਰੱਖਿਆ ਵਿੱਚ ਵੀ ਯੋਗਦਾਨ ਪਾਇਆ ਜਾਵੇ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਉਪ ਨਰੀਖਕ ਬਲਜਿੰਦਰ ਸਿੰਘ ਅਤੇ ਮਨਜੋਤ ਸਿੰਘ ਤੋਂ ਇਲਾਵਾ ਕਿਸਾਨ ਗੁਰਕਿਰਤ ਸਿੰਘ, ਜਸਪ੍ਰੀਤ ਸਿੰਘ ਅਤੇ ਹੋਰ ਕਿਸਾਨ ਵੀ ਹਾਜ਼ਰ ਸਨ। ਵਿਭਾਗੀ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਅਤੇ ਉਪਲਬਧ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ।

 

Exit mobile version