Homeਪੰਜਾਬਮੇਰਾ ਯੂਵਾ ਭਾਰਤ ਅਤੇ ਐਨ.ਐਸ.ਐਸ. ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ...

ਮੇਰਾ ਯੂਵਾ ਭਾਰਤ ਅਤੇ ਐਨ.ਐਸ.ਐਸ. ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵੋਟ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Voter Awareness Programme Organised by Mera Yuva Bharat and NSS at Sri Guru Granth Sahib World University

ਫ਼ਤਹਿਗੜ੍ਹ ਸਾਹਿਬ, 01 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਮੇਰਾ ਯੂਵਾ ਭਾਰਤ ਅਤੇ ਕੌਮੀ ਸੇਵਾ ਯੋਜਨਾ (ਐਨ.ਐਸ.ਐਸ.) ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਸੈਮੀਨਾਰ ਹਾਲ ਵਿਖੇ ਵੋਟ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪ੍ਰੀਤ ਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੋਚ ਅਤੇ ਸਮਝ ਦਾ ਸਹੀ ਇਸਤੇਮਾਲ ਕਰਦੇ ਹੋਏ ਬਿਨਾਂ ਕਿਸੇ ਲਾਲਚ ਜਾਂ ਦਬਾਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ।ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਸ੍ਰੀ ਕਾਰਤਿਕ ਸਿੰਗਲਾ ਨੇ ਨੌਜਵਾਨਾਂ ਨੂੰ ਮੇਰਾ ਭਾਰਤ ਪੋਰਟਲ ਰਾਹੀਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਮੰਤਰਾਲੇ ਵੱਲੋਂ ਪਹੁੰਚੇ ਯੂਥ ਆਈਕਨ ਸ੍ਰੀ ਰਚਿਤ ਜੈਨ ਨੇ ‘ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ’ ਵਿਸ਼ੇ ‘ਤੇ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੇ ਵੋਟ ਦੇ ਅਧਿਕਾਰ ਦੀ ਸੁਚੱਜੀ ਅਤੇ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਓਹਨਾ ਨੌਜਵਾਨਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਅਤੇ ਉਨ੍ਹਾਂ ਦੀ ਸਹੀ ਵਰਤੋਂ ਕਰਨ ਦੀ ਅਪੀਲ ਕੀਤੀ।  ਇਸ ਮੌਕੇ ਅੰਤਰਰਾਸ਼ਟਰੀ ਰਗਬੀ ਖਿਡਾਰਨ ਅਮਨਦੀਪ ਕੌਰ, ਡਾ. ਹਰਨੀਤ ਬਲਿੰਗ, ਸੁਖਲੀਨ ਕੌਰ, ਅਮਨਦੀਪ ਕੌਰ ਅਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine

Most Popular

Recent Comments