ਕੈਨੇਡਾ:18 ਜੁਲਾਈ (ਛਤਰਪਾਲ ਸਿੰਘ):ਸਮਾਣਾ ਦੇ ਨਜ਼ਦੀਕੀ ਪਿੰਡ ਫਤਹਿਪੁਰ ਨਾਲ ਸਬੰਧਤ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਬਿਕਰਮਜੀਤ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਛੇ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ।
ਪਰਿਵਾਰਕ ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ ਆਪਣੀ ਪਤਨੀ ਨਾਲ ਕੈਨੇਡਾ ਵਿੱਚ ਰਹਿੰਦਾ ਸੀ ਅਤੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਉਹ ਮਾਲ ਨਾਲ ਭਰਿਆ ਟਰਾਲਾ ਲੈ ਕੇ ਅਮਰੀਕਾ ਵੱਲ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਨੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਕੋਲ ਅਪੀਲ ਕੀਤੀ ਹੈ ਕਿ ਬਿਕਰਮਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ, ਤਾਂ ਜੋ ਉਸ ਦਾ ਅੰਤਿਮ ਸੰਸਕਾਰ ਆਪਣੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।
ਪਿੰਡ ਵਾਸੀਆਂ ਨੇ ਵੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ ਹੈ ਅਤੇ ਸਰਕਾਰ ਤੋਂ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ।








