Home ਪੰਜਾਬ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ...

ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ ਆਮ ਆਦਮੀ ਕਲੀਨਿਕ : ਵਿਧਾਇਕ ਲਖਬੀਰ ਸਿੰਘ ਰਾਏ

MLA Lakhbir Singh Rai highlights how Aam Aadmi Clinics are expanding access to free and quality healthcare in Punjab.

0

ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਝਾਮਪੁਰ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਫਤਿਹਗੜ੍ਹ ਸਾਹਿਬ 15 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) :  ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦੀ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਦੀ ਇੱਕ ਅਹਿਮ ਪਹਿਲ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਝਾਮਪੁਰ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ, ਮਾਹਿਰ ਡਾਕਟਰਾਂ ਦੀ ਸਲਾਹ, ਲੋੜੀਂਦੀਆਂ ਦਵਾਈਆਂ ਅਤੇ ਵੱਖ-ਵੱਖ ਤਰ੍ਹਾਂ ਦੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਨਾਲ ਲੋਕਾਂ ਨੂੰ ਛੋਟੀਆਂ-ਮੋਟੀਆਂ ਬਿਮਾਰੀਆਂ ਦੇ ਇਲਾਜ ਲਈ ਦੂਰ-ਦੁਰਾਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਘਟਦੀ ਹੈ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਬਿਮਾਰੀਆਂ ਨੂੰ ਗੰਭੀਰ ਹੋਣ ਤੋਂ ਰੋਕਣ ਵਿੱਚ ਵੀ ਮਦਦ ਮਿਲਦੀ ਹੈ। ਸ. ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਬਿਹਤਰ, ਸੁਖਾਲੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਆਰਥਿਕ ਤੰਗੀ ਕਾਰਨ ਕਿਸੇ ਵੀ ਵਿਅਕਤੀ ਨੂੰ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਖਾਸ ਕਰਕੇ ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਫਤਿਹਗੜ੍ਹ ਸਾਹਿਬ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾਂਦੇ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਜਸਬੀਰ ਸਿੰਘ ਪੰਚ ਗੁਰਮੁਖ ਸਿੰਘ ਪੰਚ ਜਸਪਾਲ ਸਿੰਘ ਨੰਬਰਦਾਰ ਪ੍ਰੀਤ ਇੰਦਰਪਾਲ ਸਿੰਘ ਪ੍ਰਧਾਨ ਗਗਨਦੀਪ ਸਿੰਘ ਅਮਨਦੀਪ ਸਿੰਘ ਗੁਰਵਿੰਦਰ ਸਿੰਘ ਦਰਸ਼ਨ ਸਿੰਘ ਰਾਜਦੀਪ ਸਿੰਘ, ਮੇਜਰ ਸਿੰਘ, ਤਰਨਜੋਤ ਸਿੰਘ, ਆਦਿ ਵੀ ਹਾਜਰ ਸਨ।

Exit mobile version