Homeਪੰਜਾਬ‘ਆਪ’ ਵੱਲੋਂ 26 ਨਵੰਬਰ ਨੂੰ ਮੋਗਾ ਵਿਖੇ ਵਿਸ਼ਾਲ ਰੈਲੀ ਕਰਨ ਦਾ ਐਲਾਨ

‘ਆਪ’ ਵੱਲੋਂ 26 ਨਵੰਬਰ ਨੂੰ ਮੋਗਾ ਵਿਖੇ ਵਿਸ਼ਾਲ ਰੈਲੀ ਕਰਨ ਦਾ ਐਲਾਨ

AAP to Hold Mega Rally in Moga on November 26; Kejriwal and Bhagwant Mann to Attend

ਪਾਰਟੀ ਦੇ 14ਵੇਂ ਸਥਾਪਨਾ ਦਿਵਸ ਅਤੇ ਸੰਵਿਧਾਨ ਦਿਵਸ ਮੌਕੇ ਹੋਵੇਗਾ ਇਕੱਠ, ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸੀਨੀਅਰ ਆਗੂ ਕਰਨਗੇ ਸ਼ਿਰਕਤ

ਚੰਡੀਗੜ੍ਹ, 16 ਨਵੰਬਰ, 2026 (ਛਤਰਪਾਲ ਸਿੰਘ) : ਆਮ ਆਦਮੀ ਪਾਰਟੀ ਵੱਲੋਂ ਆਪਣੇ 14ਵੇਂ ਸਥਾਪਨਾ ਦਿਵਸ ਅਤੇ ਸੰਵਿਧਾਨ ਦਿਵਸ ਦੇ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸ ਰੈਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸਮੁੱਚੇ ਸੀਨੀਅਰ ਆਗੂ ਸ਼ਾਮਲ ਹੋਣਗੇ। ਪਾਰਟੀ ਵੱਲੋਂ ਇਸ ਰੈਲੀ ਨੂੰ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਪਾਰਟੀ ਵੱਲੋਂ ਚੋਣ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਚੋਣ ਮੁਹਿੰਮ ਦਾ ਆਗਾਜ਼ ਕਰਨ ਦੀ ਤਿਆਰੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਹੁਣ ਤੱਕ ਪੰਜਾਬ ਵਿਧਾਨ ਸਭਾ ਚੋਣਾਂ ਲਈ 71 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ। ਰੈਲੀ ਤੋਂ ਪਹਿਲਾਂ ਪਾਰਟੀ ਵੱਲੋਂ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੇ ਜਾਣ ਦੀ ਵੀ ਸੰਭਾਵਨਾ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments