Home ਪੰਜਾਬ ਪਿੰਡ ਭੁੱਲਰਹੇੜੀ ਵਿੱਚ ‘ਆਪ’ ਨੂੰ ਮਿਲਿਆ ਭਰਵਾਂ ਹੁੰਗਾਰਾ, ਵੱਡੀ ਗਿਣਤੀ ਵਿੱਚ ਲੋਕ...

ਪਿੰਡ ਭੁੱਲਰਹੇੜੀ ਵਿੱਚ ‘ਆਪ’ ਨੂੰ ਮਿਲਿਆ ਭਰਵਾਂ ਹੁੰਗਾਰਾ, ਵੱਡੀ ਗਿਣਤੀ ਵਿੱਚ ਲੋਕ ਪਾਰਟੀ ਵਿੱਚ ਸ਼ਾਮਲ

AAP Gets Strong Public Support as Large Number of People Join Party in Bhullarheri

0

ਭੁੱਲਰਹੇਰੀ, 6 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਅਤੇ ਲਏ ਜਾ ਰਹੇ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਭੁੱਲਰਹੇੜੀ ਦੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਏ ਪਿੰਡ ਵਾਸੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਸਦਕਾ ਲੋਕ ਆਪ-ਮੁਹਾਰੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖਿਆ, ਸਿਹਤ, ਖੇਡਾਂ ਅਤੇ ਹੋਰ ਖੇਤਰਾਂ ਵਿੱਚ ਵੀ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਭੁੱਲਰਹੇੜੀ ਦੇ ਵਾਲਮੀਕਿ ਮੰਦਰ ਲਈ 15 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ ਸਮੇਤ ਪਾਰਟੀ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Exit mobile version