ਪਟਿਆਲਾ: 15 ਅਗਸਤ 2026 (ਛਤਰਪਾਲ ਸਿੰਘ) :ਐਨ.ਆਈ.ਐਸ. ਪਟਿਆਲਾ ਵਿਖੇ 15 ਅਗਸਤ ਦੇ ਆਜ਼ਾਦੀ ਦਿਵਸ ਸਮਾਗਮ ਦੌਰਾਨ ਉਸ ਸਮੇਂ ਅਫ਼ਰਾ-ਤਫ਼ਰੀ ਮੱਚ ਗਈ, ਜਦੋਂ ਸਮਾਗਮ ਦੇ ਵਿਚਕਾਰ ਛੱਤ ਦੀ ਸੀਲਿੰਗ ਅਚਾਨਕ ਹੇਠਾਂ ਡਿੱਗ ਪਈ।
ਘਟਨਾ ਸਮੇਂ ਵੱਡੀ ਗਿਣਤੀ ਵਿੱਚ ਬੱਚੇ ਅਤੇ ਉਨ੍ਹਾਂ ਦੇ ਮਾਪੇ ਸਮਾਗਮ ਵਿੱਚ ਮੌਜੂਦ ਸਨ। ਸੀਲਿੰਗ ਡਿੱਗਣ ਕਾਰਨ ਕਈ ਬੱਚਿਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਮੁੱਢਲੀ ਜਾਣਕਾਰੀ ਮੁਤਾਬਕ 5-6 ਬੱਚੇ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
video:
ਸੀਲਿੰਗ ਡਿੱਗਦੇ ਹੀ ਮੌਕੇ ’ਤੇ ਮੌਜੂਦ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ ਅਤੇ ਲੋਕ ਆਪਣੇ ਬੱਚਿਆਂ ਨੂੰ ਸੁਰੱਖਿਅਤ ਥਾਂ ਵੱਲ ਲੈ ਕੇ ਜਾਣ ਲੱਗੇ। ਹਾਦਸੇ ਤੋਂ ਬਾਅਦ ਸਮਾਗਮ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਗਏ ਹਨ।






