ਟੋਰਾਂਟੋ, 9 ਅਗਸਤ, 2026 (ਹਰਸ਼ਪ੍ਰੀਤ ਕੌਰ) : ਕੈਨੇਡਾ ਵਿੱਚ ਪਿਛਲੇ ਸਾਲ ਦਸੰਬਰ ਦੌਰਾਨ ਇੱਕ ਭਾਰਤੀ ਨਾਗਰਿਕ ਔਰਤ ਦੀ ਮੌਤ ਦੇ ਮਾਮਲੇ ਵਿੱਚ 32 ਸਾਲਾ ਵਿਅਕਤੀ ਨੂੰ ਲੰਬੇ ਸਮੇਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਅਬਦੁਲ ਗਫੂਰੀ ਸੱਤ ਮਹੀਨਿਆਂ ਤੋਂ ਵੱਧ ਸਮੇਂ ਤੋਂ ਫਰਾਰ ਸੀ। ਸ਼ੁੱਕਰਵਾਰ ਨੂੰ ਕੈਨੇਡਾ ਵਾਪਸ ਪਹੁੰਚਣ ‘ਤੇ ਉਸ ਨੂੰ ਟੋਰਾਂਟੋ ਦੇ ਇੱਕ ਹਵਾਈ ਅੱਡੇ ਤੋਂ ਪੁਲਿਸ ਨੇ ਕਾਬੂ ਕਰ ਲਿਆ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।
