Home ਪਟਿਆਲਾ ਅਪਡੇਟ ਜ਼ਮਾਨਤ ’ਤੇ ਬਾਹਰ ਆਏ ਬੇਅਦਬੀ ਕੇਸ ਦੇ ਮੁਲਜ਼ਮ ਦੀ ਹੱਤਿਆ, ਪੁਲੀਸ ਜਾਂਚ...

ਜ਼ਮਾਨਤ ’ਤੇ ਬਾਹਰ ਆਏ ਬੇਅਦਬੀ ਕੇਸ ਦੇ ਮੁਲਜ਼ਮ ਦੀ ਹੱਤਿਆ, ਪੁਲੀਸ ਜਾਂਚ ਵਿੱਚ ਜੁਟੀ

0

ਪਟਿਆਲਾ, 14 ਜੁਲਾਈ (ਹਰਸ਼ਪ੍ਰੀਤ ਕੌਰ) :ਮੰਡੀ ਗੋਬਿੰਦਗੜ੍ਹ ਦੇ ਨੇੜਲੇ ਪਿੰਡ ਲਾਡਪੁਰ ਤੂਰਾਂ ਵਿੱਚ ਇੱਕ ਵਿਅਕਤੀ ਦੀ ਅੱਧੀ ਰਾਤ ਨੂੰ ਅਣਪਛਾਤੇ ਹਮਲਾਵਰ ਵੱਲੋਂ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 45 ਸਾਲਾ ਮੇਵਾ ਸਿੰਘ ਵਜੋਂ ਹੋਈ ਹੈ, ਜੋ ਸਾਲ 2020 ਦੇ ਇੱਕ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਸੀ ਅਤੇ ਹਾਲ ਹੀ ਵਿੱਚ ਜ਼ਮਾਨਤ ’ਤੇ ਰਿਹਾਅ ਹੋਇਆ ਸੀ।

ਮੁੱਢਲੀ ਜਾਣਕਾਰੀ ਅਨੁਸਾਰ ਹਮਲਾਵਰ ਘਰ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਇਆ ਅਤੇ ਮੇਵਾ ਸਿੰਘ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਲੱਗੀਆਂ ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ।

ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਕੁਝ ਅਫ਼ਵਾਹਾਂ ਨੂੰ ਰੱਦ ਕਰਦਿਆਂ ਪੁਲੀਸ ਨੇ ਸਪੱਸ਼ਟ ਕੀਤਾ ਕਿ ਮ੍ਰਿਤਕ ਦੇ ਸਰੀਰ ’ਤੇ ਕਈ ਡੂੰਘੇ ਜ਼ਖ਼ਮ ਮਿਲੇ ਹਨ, ਪਰ ਸਿਰ ਧੜ ਤੋਂ ਵੱਖ ਹੋਣ ਦੀ ਗੱਲ ਸਹੀ ਨਹੀਂ ਹੈ।

ਪੁਲੀਸ ਅਤੇ ਫੋਰੈਂਸਿਕ ਮਾਹਿਰਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਤਲ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਬੇਅਦਬੀ ਮਾਮਲੇ ਸਮੇਤ ਹਰ ਸੰਭਾਵਿਤ ਪੱਖ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ।

ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ, ਜਦਕਿ ਅਣਪਛਾਤੇ ਹਮਲਾਵਰ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

 

Exit mobile version