Home ਪੰਜਾਬ ਭ੍ਰਿਸ਼ਟਾਚਾਰ ਖ਼ਿਲਾਫ਼ ਐਕਸ਼ਨ: ਪੰਜਾਬ ਵਿਜੀਲੈਂਸ ਨੇ ਜੂਨ ‘ਚ ਰਿਸ਼ਵਤ ਲੈਂਦੇ 6 ਲੋਕ...

ਭ੍ਰਿਸ਼ਟਾਚਾਰ ਖ਼ਿਲਾਫ਼ ਐਕਸ਼ਨ: ਪੰਜਾਬ ਵਿਜੀਲੈਂਸ ਨੇ ਜੂਨ ‘ਚ ਰਿਸ਼ਵਤ ਲੈਂਦੇ 6 ਲੋਕ ਰੰਗੇ ਹੱਥੀਂ ਫੜੇ

0

ਚੰਡੀਗੜ੍ਹ, 8 ਜੁਲਾਈ (ਜਤਿੰਦਰ ਗਰਗ): ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ (ਜਾਲ) ਮਾਮਲਿਆਂ ਵਿੱਚ ਰਿਸ਼ਵਤ ਲੈਂਦਿਆਂ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਮਿਆਦ ਦੌਰਾਨ ਬਿਊਰੋ ਨੇ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਆਪਣੀਆਂ ਸਰਵੋਤਮ ਕੋਸ਼ਿਸ਼ਾਂ ਕੀਤੀਆਂ ਹਨ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਉਨ੍ਹਾਂ ਅੱਗੇ ਦੱਸਿਆ ਕਿ 15 ਮੁਲਜ਼ਮਾਂ ਖ਼ਿਲਾਫ਼ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 13 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪਿਛਲੇ ਮਹੀਨੇ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਇੱਕ ਰਿਸ਼ਵਤਖੋਰੀ ਦੇ ਮਾਮਲੇ ਦਾ ਸਮਰੱਥ ਅਦਾਲਤ ਨੇ ਫੈਸਲਾ ਸੁਣਾਇਆ ਹੈ, ਜਿਸ ਵਿੱਚ ਛੇ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ 5-5 ਸਾਲ ਦੀ ਕੈਦ ਅਤੇ 27,000 ਰੁਪਏ ਤੋਂ ਲੈ ਕੇ 31,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

 

Exit mobile version